- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
14 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ 50 ਚੌਕਾਂ ’ਤੇ ਟ੍ਰੈਫਿਕ ਸਿਗਨਲ ਹੋਣਗੇ ਅਪਗ੍ਰੇਡ

-ਕੈਬਨਿਟ ਮੰਤਰੀ ਨੇ ਟ੍ਰੈਫਿਕ ਲਾਈਟਾਂ ਦੇ ਨਵੀਨੀਕਰਨ ਦੇ ਕਾਰਜ ਦਾ ਕੀਤਾ ਸ਼ੁਭ ਆਰੰਭ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰ ’ਚ ਟ੍ਰੈਫਿਕ ਵਿਵਸਥਾ ਨੂੰ ਹੋਰ ਬਿਹਤਰ ਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ 50 ਪ੍ਰਮੁੱਖ ਚੌਕਾਂ ’ਤੇ ਟ੍ਰੈਫਿਕ ਸਿਗਨਲਾਂ ਦੇ ਨਵੀਨੀਕਰਨ ਕਾਰਜਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਨ੍ਹਾਂ ਕਾਰਜਾਂ ’ਤੇ ਕਰੀਬ 14 ਕਰੋੜ ਰੁਪਏ ਦੀ ਲਾਗਤ ਆਵੇਗੀ। ਮੇਅਰ ਵਨੀਤ ਧੀਰ, ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਸਮੇਤ ਕੈਬਨਿਟ ਮੰਤਰੀ ਨੇ ਨੇ ਕਿਹਾ ਕਿ ਸ਼ਹਿਰ ’ਚ ਵਧ ਰਹੇ ਟ੍ਰੈਫਿਕ ਦੇ ਦਬਾਅ ਦੇ ਮੱਦੇਨਜ਼ਰ ਟ੍ਰੈਫਿਕ ਸਿਗਨਲ ਪ੍ਰਣਾਲੀ ਨੂੰ ਆਧੁਨਿਕ ਤੇ ਪ੍ਰਭਾਵਸ਼ਾਲੀ ਬਣਾਉਣਾ ਬੇਹੱਦ ਜ਼ਰੂਰੀ ਹੈ।
ਨਵੀਨੀਕਰਨ ਤੋਂ ਬਾਅਦ ਇਨ੍ਹਾਂ ਚੌਕਾਂ ’ਤੇ ਟ੍ਰੈਫਿਕ ਨੂੰ ਹੋਰ ਬਿਹਤਰ ਢੰਗ ਨਾਲ ਕੰਟਰੋਲ ਕਰਨ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਾਹਨ ਚਾਲਕਾਂ ਨੂੰ ਟ੍ਰੈਫਿਕ ਸਿਗਨਲਾਂ ਰਾਹੀਂ ਵਧੇਰੇ ਵਿਵਸਥਿਤ ਆਵਾਜਾਈ ਸਹੂਲਤ ਮਿਲਣ ਦੇ ਨਾਲ-ਨਾਲ ਪ੍ਰਮੁੱਖ ਮਾਰਗਾਂ ’ਤੇ ਜਾਮ ਦੀ ਸਮੱਸਿਆ ਨੂੰ ਘਟਾਉਣ ’ਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ 50 ਚੌਕਾਂ ’ਤੇ ਮੌਜੂਦਾ ਟ੍ਰੈਫਿਕ ਸਿਗਨਲ ਪ੍ਰਣਾਲੀ ਦਾ ਨਵੀਨੀਕਰਨ ਕੀਤਾ ਜਾਵੇਗਾ। ਆਧੁਨਿਕ ਟ੍ਰੈਫਿਕ ਮੈਨੇਜਮੈਂਟ ਪ੍ਰਣਾਲੀ ਨਾਲ ਸੜਕਾਂ ’ਤੇ ਆਵਾਜਾਈ ਦੇ ਬਿਹਤਰ ਸੰਚਾਲਨ, ਵਾਹਨ ਚਾਲਕਾਂ ਦੀ ਸਹੂਲਤ ਤੇ ਸੜਕ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ। ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ’ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉ਼ਨ੍ਹਾਂ ਕਿਹਾ ਕਿ ਟ੍ਰੈਫਿਕ ਸਿਗਨਲਾਂ ਦੇ ਨਵੀਨੀਕਰਨ ’ਤੇ ਖਰਚ ਹੋਣ ਵਾਲੇ 14 ਕਰੋੜ ਰੁਪਏ ਇਸੇ ਦਿਸ਼ਾ ’ਚ ਚੁੱਕਿਆ ਗਿਆ ਇਕ ਮਹੱਤਵਪੂਰਣ ਕਦਮ ਹੈ। ਇਸ ਮੌਕੇ ਆਪ’ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।