ਫਿਲੌਰ ਨੇੜੇ ਭਿਆਨਕ ਸੜਕ ਹਾਦਸਾ: ਬੇਕਾਬੂ ਮੋਟਰਸਾਈਕਲ ਦਰੱਖਤ ਨਾਲ ਟਕਰਾਇਆ, ਮਾਂ ਦੀ ਮੌਤ ਤੇ ਪੁੱਤ ਗੰਭੀਰ ਜ਼ਖ਼ਮੀ
ਇਸ ਹਾਦਸੇ ਵਿੱਚ ਮਾਤਾ ਸਵਰਨੋ ਦੀ ਮੌਤ ਹੋ ਗਈ, ਜਦਕਿ ਪੁੱਤਰ ਕਰਨਵੀਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ। ਇਸ ਘਟਨਾ ਦੀ ਜਾਣਕਾਰੀ 112 ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਨੇ ਦਿੱਤੀ ਉਨ੍ਹਾਂ ਨੇ ਘਟਨਾ ਦੀ ਸੂਚਨਾ ਪਰਿਵਾਰਿਕ ਮੈਬਰਾਂ ਨੂੰ ਵੀ ਦੇ ਦਿੱਤੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Publish Date: Tue, 17 Mar 2026 03:29 PM (IST)
Updated Date: Tue, 17 Mar 2026 03:36 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਫਿਲੌਰ-ਨਵਾਂਸ਼ਹਿਰ ਰੋਡ 'ਤੇ ਪਿੰਡ ਇੰਦਰਾ ਕਲੋਨੀ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਸੇਲਕੀਆਣਾ (ਜਲੰਧਰ) ਦੇ ਰਹਿਣ ਵਾਲੇ ਮਾਂ-ਪੁੱਤ ਜਦੋਂ ਮੋਟਰਸਾਈਕਲ 'ਤੇ ਫਿਲੌਰ ਵੱਲ ਜਾ ਰਹੇ ਸਨ, ਤਾਂ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ ਵਿੱਚ ਮਾਤਾ ਸਵਰਨੋ ਦੀ ਮੌਤ ਹੋ ਗਈ, ਜਦਕਿ ਪੁੱਤਰ ਕਰਨਵੀਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ। ਇਸ ਘਟਨਾ ਦੀ ਜਾਣਕਾਰੀ 112 ਟੀਮ ਦੇ ਇੰਚਾਰਜ ਥਾਣੇਦਾਰ ਲਖਵਿੰਦਰ ਸਿੰਘ ਨੇ ਦਿੱਤੀ ਉਨ੍ਹਾਂ ਨੇ ਘਟਨਾ ਦੀ ਸੂਚਨਾ ਪਰਿਵਾਰਿਕ ਮੈਬਰਾਂ ਨੂੰ ਵੀ ਦੇ ਦਿੱਤੀ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।