ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਦਰਦਨਾਕ ਹਾਦਸਾ: ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ
ਜੋ ਪਲਟੀਨਾ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਜਦੋਂ ਮੁੱਖ ਸੜਕ 'ਤੇ ਪਹੁੰਚਿਆ ਤਾਂ ਹੁਸ਼ਿਆਰਪੁਰ ਦੀ ਤਰਫੋਂ ਆ ਰਹੀ ਬੱਸ ਨਾਲ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਸੰਜੀਵ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਚੱਬੇਵਾਲ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Publish Date: Wed, 20 May 2026 02:49 PM (IST)
Updated Date: Wed, 20 May 2026 02:51 PM (IST)
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਹੁਸ਼ਿਆਰਪੁਰ- ਚੰਡੀਗੜ੍ਹ ਮੁੱਖ ਮਾਰਗ ਤੇ ਸਥਿਤ ਪਿੰਡ ਜੱਟਪੁਰ ਨਜ਼ਦੀਕ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਥਾਣਾ ਚੱਬੇਵਾਲ ਦੇ ਮੁਖੀ ਇੰਸਪੈਕਟਰ ਮਨਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ ਉੱਤੇ ਪੈਂਦੇ ਪਿੰਡ ਜੱਟਪੁਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਸੰਜੀਵ ਕੁਮਾਰ ਪੁੱਤਰ ਰਾਮ ਪਾਲ ਵਾਸੀ ਪਿੰਡ ਜੱਟਪੁਰ ਜੋ ਪਲਟੀਨਾ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਜਦੋਂ ਮੁੱਖ ਸੜਕ 'ਤੇ ਪਹੁੰਚਿਆ ਤਾਂ ਹੁਸ਼ਿਆਰਪੁਰ ਦੀ ਤਰਫੋਂ ਆ ਰਹੀ ਬੱਸ ਨਾਲ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਸੰਜੀਵ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਚੱਬੇਵਾਲ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।