ਅਸੈਂਬਲੀ ਲੈਵਲ ਮਾਸਟਰ ਟਰੇਨਰਜ਼ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਸੈਂਬਲੀ ਲੈਵਲ ਮਾਸਟਰ ਟਰੇਨਰਜ਼ ਨੂੰ ਦਿੱਤੀ ਸਿਖਲਾਈ
Publish Date: Wed, 12 Aug 2026 09:12 PM (IST)
Updated Date: Wed, 12 Aug 2026 09:14 PM (IST)
-ਐੱਸਆਈਆਰ ਤਹਿਤ ਨੋਟਿਸ ਜਾਰੀ ਕਰਨ ਤੇ ਨਿਪਟਾਰੇ ’ਚ ਏਐੱਲਐੱਮਟੀ ਦੀ ਅਹਿਮ ਭੂਮਿਕਾ : ਅਮਨਿੰਦਰ ਕੌਰ ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ ਵਧੀਕ ਡਿਪਟੀ ਕਮਿਸ਼ਨਰ(ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ)-2026 ਦੇ ਦੂਜੇ ਪੜਾਅ ਦੌਰਾਨ ਜਾਰੀ ਕੀਤੇ ਜਾਣ ਵਾਲੇ ਨੋਟਿਸ ਤੇ ਇਨ੍ਹਾਂ ਦੇ ਨਿਪਟਾਰੇ ਸਬੰਧੀ 9 ਵਿਧਾਨ ਸਭਾ ਹਲਕਿਆਂ ਦੇ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਸਮੂਹ ਅਸੈਂਬਲੀ ਲੈਵਲ ਮਾਸਟਰ ਟ੍ਰੇਨਰ ਨੂੰ ਕਿਹਾ ਕਿ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਐੱਸਆਈਆਰ ਤਹਿਤ ਨੋਟਿਸ ਜਾਰੀ ਕਰਨਾ ਤੇ ਇਨ੍ਹਾਂ ਦਾ ਨਿਪਟਾਰਾ ਕਰਨਾ ਇਕ ਮਹੱਤਵਪੂਰਨ ਪ੍ਰਕਿਰਿਆ ਹੈ, ਇਸ ਲਈ ਅਸੈਂਬਲੀ ਲੈਵਲ ਮਾਸਟਰ ਟਰੇਨਰਜ਼ ਨੂੰ ਪੂਰੀ ਦਿਲਚਸਪੀ ਨਾਲ ਇਹ ਸਿਖਲਾਈ ਹਾਸਲ ਕਰਨੀ ਚਾਹੀਦੀ ਹੈ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਗ਼ਲਤੀਆਂ ਰਹਿਤ ਵੋਟਰ ਸੂਚੀਆਂ ਤਿਆਰ ਕਰਨ ’ਚ ਅਹਿਮ ਭੂਮਿਕਾ ਨਿਭਾਉਣ। ਇਸ ਮੌਕੇ ਚੋਣ ਅਮਲੇ ਨੂੰ ਇਸ ਸਬੰਧੀ ਵਿਸਥਾਰਪੂਰਵਕ ਸਿਖਲਾਈ ਪ੍ਰਦਾਨ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਦੀਪਕ ਰਾਜ ਤੇ ਹੋਰ ਚੋਣ ਅਮਲਾ ਵੀ ਮੌਜੂਦ ਸੀ।