ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੋਸ਼ਣ ਮੁਹਿੰਮ ਬਾਰੇ ਸੀਡੀਪੀਓਜ਼ ਤੇ ਸੁਪਰਵਾਈਜ਼ਰਾਂ ਨੂੰ ਜਾਣਕਾਰੀ ਦੇਣ ਲਈ ਸਿਖਲਾਈ ਵਰਕਸ਼ਾਪ ਲਗਾਈ ਗਈ। ਸਥਾਨਕ ਜੁਆਇੰਟ ਰਜਿਸਟਰਾਰ ਸਹਿਕਾਰੀ ਸਭਾਵÎਾਂ ਵਿਚ ਲਗਾਈ ਗਈ ਵਰਕਸ਼ਾਪ ਦੌਰਾਨ ਪੋਸ਼ਣ ਮੁਹਿੰਮ ਨੂੰ ਲਾਗੂ ਕਰਨ, ਉਸ ਦੇ ਲਾਭਪਾਤਰੀਆਂ ਤੇ ਪੇਂਡੂ ਖੇਤਰਾਂ ਵਿਚ ਉਸ ਦੇ ਲਾਭਾਂ ਬਾਰੇ ਵੱਡਮੁੱਲੀ ਜਾਣਕਾਰੀ ਦਿਤੀ ਗਈ। ਵਰਕਸ਼ਾਪ ਦੌਰਾਨ ਰਿਸੋਰਸ ਪਰਸਨ ਨੇ ਦੱਸਿਆ ਕਿ ਪੋਸ਼ਣ ਮੁਹਿੰਮ ਦਾ ਮੁੱਖ ਮਕਸਦ 6 ਸਾਲ ਤਕ ਦੀ ਉਮਰ ਦੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣਾ, ਗਰਭਵਤੀ ਅੌਰਤਾਂ ਨੂੰ ਗੁਣਵੱਤਾ ਭਰਪੂਰ ਖ਼ੁਰਾਕ ਪ੍ਰਦਾਨ ਕਰਨਾ ਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਸੰਭਾਲ ਹੈ।

ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਮੁਹਿੰਮ ਦੌਰਾਨ ਸਮਾਜਿਕ ਸੁਰੱਖਿਆ, ਹੁਨਰ ਵਿਕਾਸ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ, ਯੁਵਕ ਸੇਵਾਵਾਂ ਵਿਭਾਗ, ਸਿੱਖਿਆ, ਖੇਤੀ ਤੇ ਕਿਸਾਨ ਭਲਾਈ ਵਿਭਾਗ, ਸਿਹਤ ਤੇ ਪਰਿਵਾਰ ਭਲਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੁੱਖ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਵਰਕਸ਼ਾਪ ਦੌਰਾਨ ਸਿਖਲਾਈ ਪ੍ਰਰਾਪਤ ਕਰਨ ਵਾਲੇ ਅਧਿਕਾਰੀ/ਕਰਮਚਾਰੀ ਗਰਭਵਤੀ ਅੌਰਤਾਂ ਦੀ ਚੰਗੀ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।