ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸਿਵਲ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਪਰਮਿੰਦਰ ਕੌਰ ਨੂੰ ਸਿਵਲ ਸਰਜਨ ਬਣਾਉਣ ਉਪਰੰਤ ਉਨ੍ਹਾਂ ਦਾ ਇਥੋਂ ਤਬਾਦਲਾ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਡਾ. ਪਰਮਿੰਦਰ ਕੌਰ ਨੂੰ ਕਪੂਰਥਲਾ ਵਿਖੇ ਸਿਵਲ ਸਰਜਨ ਲਾਇਆ ਗਿਆ ਜਦੋਂਕਿ ਕਪੂਰਥਲਾ ਵਿਖੇ ਤਾਇਨਾਤ ਸਿਵਲ ਸਰਜਨ ਡਾ. ਸੀਮਾ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੈਡੀਕਲ ਸੁਪਰਡੈਂਟ ਵਜੋਂ ਤਾਇਨਾਤ ਕੀਤਾ ਗਿਆ ਹੈ। ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਹੁਸਨ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਕ ਡਾ. ਪਰਮਿੰਦਰ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸਿਵਲ ਸਰਜਨ ਕਪੂਰਥਲਾ ਤੇ ਡਾ. ਸੀਮਾ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੈਡੀਕਲ ਸੁਪਰਡੈਂਟ ਵਜੋਂ ਚਾਰਜ ਲੈਣ ਲਈ ਕਿਹਾ ਗਿਆ ਹੈ।

Posted By: Tejinder Thind