- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਫਿਲੌਰ ਦੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ :
ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਦੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਫਿਲੌਰ ਦੇ ਆਗੂਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ। ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਫਿਲੌਰ ਦੇ ਪ੍ਰਧਾਨ ਜਸਮੇਰ ਸਿੰਘ ਢੀਂਡਸਾ, ਗੁਰਾਇਆ ਸਰਕਲ ਦੇ ਪ੍ਰਧਾਨ ਕੁਲਵੀਰ ਸਿੰਘ ਚੀਮਾ, ਜ਼ਿਲ੍ਹਾ ਜਲੰਧਰ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸਹੋਤਾ, ਮੀਤ ਪ੍ਰਧਾਨ ਕਮਲਜੀਤ ਸਿੰਘ ਦੁਸਾਂਝ ਸਮੇਤ ਜਥੇਬੰਦੀ ਦੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੜਾਈ ਲੜ ਰਿਹਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਜਥੇਬੰਦੀ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ’ਚ ਸਾਥ ਦੇਵੇਗੀ।