ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਾ. ਸਾਧੂ ਸਿੰਘ ਹਮਦਰਦ ਦੇ ਧਰਮਪਤੀ ਬੀਬੀ ਪ੍ਰਕਾਸ਼ ਕੌਰ ਨੂੰ ਮੰਗਲਵਾਰ ਸਮਾਜ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਬੀਬੀ ਪ੍ਰਕਾਸ਼ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ। ਭਾਈ ਬਲਦੇਵ ਸਿੰਘ ਖਾਲਸਾ ਤੇ ਭਾਈ ਗੁਰਦੇਵ ਸਿੰਘ ਦੇ ਕੀਰਤਨੀ ਜੱਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਸ਼ਰਧਾਂਜਲੀ ਭੇਟ ਕਰਦਿਆਂ ਡਾ. ਬਰਜਿੰਦਰ ਸਿੰਘ ਹਮਦਰਦ ਨੇ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਦਾ ਜੀਵਨ ਪੂਰੀ ਤਰ੍ਹਾਂ ਨਾਲ ਅਰਥਭਰਪੂਰ ਤੇ ਸਿਦਕਦਿਲੀ ਵਾਲਾ ਰਿਹਾ ਹੈ। ਉਹ ਸਾਲ 1977 ਚ ਡਾ. ਸਾਧੂ ਸਿੰਘ ਹਮਦਰਦ ਦੇ ਜੀਵਨ ਸਾਥੀ ਬਣੇ ਤੇ ਡਾ. ਹਮਦਰਦ ਜੀ ਦੇ 1984 ਚ ਸਵਰਗਵਾਸ ਹੋਣ ਤੱਕ ਉਨ੍ਹਾਂ ਦੇ ਨਾਲ ਰਹੇ। ਬੀਬੀ ਪ੍ਰਕਾਸ਼ ਕੌਰ ਜੀ ਦੇ ਲੰਬਾ ਸਮਾਂ ਇਕ ਸਲਾਹਕਾਰ ਵਜੋਂ ਇਸ ਅਹਿਮ ਅਹੁਦੇ ਤੇ ਬੈਠੇ ਰਹਿਣ ਕਾਰਨ ਉਹ ਹਮੇਸ਼ਾ ਇਕ ਮਾਰਗ ਦਰਸ਼ਕ ਬਣੇ ਰਹੇ। ਉਨ੍ਹਾਂ ਨੇ ਕਿਹਾ ਕਿ ਉਹ ਬੀਬੀ ਪ੍ਰਕਾਸ਼ ਕੌਰ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕਰਦੇ ਹਨ। ਇਸ ਮੌਕੇ ਮੰਚ ਦਾ ਸੰਚਾਲਨ ਡਾ. ਲਖਵਿੰਦਰ ਸਿੰਘ ਜੌਹਲ ਵੱਲੋਂ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਚ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਚੇਅਰਮੈਨ ਪ੍ਰੇਮ ਸਿੰਘ ਐਡਵੋਕੇਟ, ਟਰੱਸਟੀ ਸੁਰਿੰਦਰ ਸਿੰਘ ਵਿਰਦੀ, ਟਰੱਸਟੀ ਜੋਗਿੰਦਰ ਸਿੰਘ, ਟਰੱਸਟੀ ਗੁਰਚਰਨ ਸਿੰਘ ਸਿਆਲ ਤੇ ਟਰੱਸਟੀ ਬੀਬੀ ਸਰਬਜੀਤ ਕੌਰ ਹਮਦਰਦ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਧ ਧਾਮੀ, ਦਮਦਮੀ ਟਕਸਾਲ ਤੋਂ ਭਾਈ ਸਾਹਿਬ ਸਿੰਘ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਮਹਿੰਦਰ ਭਗਤ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪਨੂੰ, ਲੋਕ ਸੰਪਰਕ ਵਿਭਾਗ ਦੇ ਇੰਚਾਰਜ ਅਮਨਜੋਤ ਸਿੰਘ, ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਆਪ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕਾਂਗਰਸ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਪਦਮਸ੍ਰੀ ਲੋਕ ਗਾਇਕ ਹੰਸ ਰਾਜ ਹੰਸ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ, ਸਾਬਕਾ ਮੰਤਰੀ ਮਹਿੰਦਰ ਕੌਰ ਜੋਸ਼, ਭਾਜਪਾ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਭਾਜਪਾ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਬਿੱਟੂ, ਸੀਨੀਅਰ ਭਾਜਪਾ ਆਗੂ ਸੁਭਾਸ਼ ਸ਼ਰਮਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਡਾ. ਐੱਸਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ, ਵਾਈਸ ਚੇਅਰਮੈਨ ਨਰੇਸ਼ ਮਿੱਤਲ, ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ, ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ਼ੀਤਲ ਵਿਜ, ਸੀਨੀਅਰ ਪੱਤਰਕਾਰ ਇਰਵਿਨ ਖੰਨਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਚਰਨ ਬੈਂਸ, ਅਕਾਲੀ ਦਲ ਦੇ ਮੀਡੀਆ ਸਲਾਹਕਾਰ ਰਾਜੇਦੀਪ ਸਿੰਘ, ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਵਿਧਾਇਕ ਪਵਨ ਟੀਨੂੰ, ਸਾਬਕਾ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਗਗਨਅਜੀਤ ਸਿੰਘ ਬਰਨਾਲਾ, ਸਾਬਕਾ ਵਿਧਾਇਕ ਸੁੱਚਾ ਸਿੰਘ ਛੋਟੇਪੁਰ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਕਾਂਗਰਸੀ ਆਗੂ ਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਪਰਮਜੀਤ ਸਿੰਘ ਰਾਏਪੁਰ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਭਾਈ ਮਨਜੀਤ ਸਿੰਘ ਭੋਮਾ, ਆਰਐਮਪੀਆਈ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਆਪ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਸਾਬਕਾ ਏਡੀਜੀਪੀ ਲੋਕਨਾਥ ਆਂਗਰਾ, ਉਘੇ ਕਵੀ ਰਛਪਾਲ ਸਿੰਘ ਪਾਲ, ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ, ਅਮਰਜੋਤ ਸਿੰਘ ਇੰਚਾਰਜ ਦੋਆਬਾ ਜੋਨ ਸਰਬੱਤ ਦਾ ਭਲਾ ਟਰੱਸਟ, ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ, ਸੀਨੀਅਰ ਪੱਤਰਕਾਰ ਬਲਜੀਤ ਬੱਲੀ, ਐਸ ਅਸ਼ੋਕ ਭੌਰਾ, ਕੰਵਲਜੀਤ ਸਿੰਘ ਕੰਵਲ ਪੱਤਰਕਾਰ ਕੈਨੇਡਾ, ਜ਼ਿਲ੍ਹਾ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਬਚਿੱਤਰ ਸਿੰਘ ਕੋਹਾੜ, ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਢੀਂਡਸਾ, ਆਪ ਆਗੂ ਗੁਰਚਰਨ ਸਿੰਘ ਚੰਨੀ, ਮਨਜੀਤ ਸਿੰਘ ਸੇਠੀ, ਡਾ. ਰਘਬੀਰ ਕੌਰ, ਨਿਮਿਸ਼ਾ ਮਹਿਤਾ, ਪਰਮਵੀਰ ਸਿੰਘ, ਹਰਪ੍ਰੀਤ ਸਿੰਘ ਵਿੱਕਾ, ਗੁਰਜੋਤ ਕੌਰ, ਰਵਨੀਤ ਕੌਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।