ਗਿਆਨ ਸੈਦਪੁਰੀ/ਪਿ੍ਰਤਪਾਲ ਸਿੰਘ, ਸ਼ਾਹਕੋਟ : ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਵਰਗਵਾਸੀ ਸਾਧੂ ਸਿੰਘ ਬਜਾਜ ਦੇ ਪੁੱਤਰ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਵਾਈਸ ਪ੍ਰਧਾਨ ਬੀਬਾ ਪਰਮਜੀਤ ਕੌਰ ਬਜਾਜ ਦੇ ਪਤੀ ਬਿਕਰਮਜੀਤ ਸਿੰਘ (ਹੈਪੀ) ਬਜਾਜ ਨੁੰ ਵੱਖ-ਵੱਖ ਸਿਆਸੀ, ਸਮਾਜਿਕ, ਧਾਰਮਿਕ ਤੇ ਵਿਦਿਅਕ ਸੰਸਥਾਵਾ ਦੇ ਆਗੂਆਂ ਨੇ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਹੈਪੀ ਦੇ ਅਚਨਚੇਤ ਵਿਛੋੜੇ ਕਾਰਨ ਇਲਾਕੇ 'ਚ ਸੋਗ ਹੈ। ਉਨ੍ਹਾਂ ਕਿਹਾ ਕਿ ਉਸ ਦੀ ਢੁੱਕਵੀਂ ਯਾਦਗਾਰ ਬਣਾਈ ਜਾਵੇਗੀ। ਸ਼ੇਰੋਵਾਲੀਆ ਨੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਸ਼ੋਕ ਸੰਦੇਸ਼ ਵੀ ਦਿੱਤਾ। ਉੱਘੇ ਸਮਾਜ ਸੇਵਕ ਹਰਬੰਸ ਸਿੰਘ ਚੰਦੀ, ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਸਾਬਕਾ ਪ੍ਰਧਾਨ ਤਰਸੇਮ ਲਾਲ ਮਿੱਤਲ ਨੇ ਵੀ ਭਾਵਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ। ਸੋਸ਼ਲ ਇੰਪਾਵਰਮੈਂਟ ਐਂਡ ਵੈੱਲਫੇਅਰ ਇਲਾਇੰਸ ਦੇ ਚੇਅਰਮੈਨ ਦਵਿੰਦਰ ਸਿੰਘ ਆਹਲੂਵਾਲੀਆ ਨੇ ਸਟੇਜ ਸੰਚਾਲਕ ਦੇ ਫਰਜ਼ ਨਿਭਾਉਂਦਿਆਂ ਹੈਪੀ ਬਜਾਜ ਨਾਲ ਜੁੜੀਆਂ ਭਾਵੁਕ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਵਾਲੀਆ ਨੇ ਵੱਖ ਵੱਖ ਸੰਸਥਾਵਾਂ ਵੱਲੋ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ। ਇਸ ਤੋ ਪਹਿਲਾਂ ਬਜਾਜ ਪਰਿਵਾਰ ਦੇ ਗ੍ਹਿ ਵਿਖੇ ਸ਼੍ਰੀ ਗੁਰੁ ਗੰ੍ਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਪ੍ਰਰੀਮੀਅਰ ਕੋਲਡ ਸਟੋਰ ਮੋਗਾ ਰੋਡ ਸ਼ਾਹਕੋਟ ਵਿਖੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਅੰਮਿ੍ਤਸਰ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਰਾਹੀਂ ਜ਼ਿੰਦਗੀ ਤੇ ਮੌਤ ਦੇ ਫਲਸਫ਼ੇ ਦਾ ਵਰਣਨ ਕੀਤਾ। ਭਾਈ ਪ੍ਰਭਜੀਤ ਸਿੰਘ ਘੋਲੀਆ ਨੇ ਅਰਦਾਸ ਕੀਤੀ। ਇਸ ਮੌਕੇ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਸ਼ੂਗਰ ਮਿੱਲ ਨਕੋਦਰ ਦੇ ਚੇਅਰਮੈਨ ਅਸ਼ਵਿੰਦਰ ਪਾਲ ਸਿੰਘ ਖਹਿਰਾ, ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਖਾਲਸਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਪ੍ਰਵੀਨ ਗਰੋਵਰ, ਡਾਇਰੈਕਟਰ ਕਮਲ ਕੁਮਾਰ ਨਾਹਰ, ਚੇਅਰਮੈਨ ਮੇਜਰ ਸਿੰਘ ਬਾਜਵਾ, ਆਮ ਆਦਮੀ ਪਾਰਟੀ ਸਪੋਰਟਸ ਵਿੰਗ ਜ਼ਿਲ੍ਹਾ ਜਲੰਧਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਰਾਮਪੁਰ, ਸੀਨੀਅਰ ਕਾਂਗਰਸੀ ਆਗੂ ਗੁਰਮੁਖ ਕੋਟਲਾ, ਮਾਰਕੀਟ ਕਮੇਟੀ ਸ਼ਾਹਕੋਟ ਦੇ ਮੈਂਬਰ ਗੁਰਮੁਖ ਸਿੰਘ ਬਹੁਗੁਣ, ਗੁਰਿੰਦਰ ਸਿੰਘ ਬਹੁਗੁਣ, ਮਾਰਕੀਟ ਕਮੇਟੀ ਸ਼ਾਹਕੋਟ ਦੇ ਮੈਂਬਰ ਬਲਜੀਤ ਸਿੰਘ ਮੀਏਂਵਾਲ, ਬਲਵੰਤ ਸਿੰਘ ਮੀਏਂਵਾਲ, ਮਾਤਾ ਸਾਹਿਬ ਕੌਰ ਖਾਲਸਾ ਕਾਲਜ ਢੰਡੋਵਾਲ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ, ਸੀਨੀਅਰ ਕਾਂਗਰਸੀ ਆਗੂ ਬੂਟਾ ਸਿੰਘ ਕਲਸੀ, ਮਦਨ ਲਾਲ ਅਰੋੜਾ, ਤਰਲੋਕ ਰੂਪਰਾ, ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਜਥੇਦਾਰ ਚਰਨ ਸਿੰਘ ਸਿੰਧੜ, ਪਹਿਲਵਾਨ ਲਹਿੰਬਰ ਸਿੰਘ, ਮਨਜੀਤ ਸਿੰਘ ਸੱਤਾ ਟਰਾਂਸਪੋਟਰ, ਰੋਮੀ ਗਿੱਲ, ਰਾਜ ਕੁਮਾਰ ਰਾਜੂ, ਪਵਨ ਅਗਰਵਾਲ (ਤਿੰਨੇ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਸ਼ੋਸ਼ਲ ਇੰਪਾਵਰਮੈਂਟ ਐਂਡ ਵੈਲਫੇਅਰ ਇਲਾਇੰਸ ਦੇ ਸਕੱਤਰ ਜਰਨਲ ਡਾ ਨਗਿੰਦਰ ਸਿੰਘ ਬਾਂਸਲ, ਆਮ ਆਦਮੀ ਪਾਰਟੀ ਦੇ ਆਗੂ ਬਲਜਿੰਦਰ ਸਿੰਘ ਖਿੰਡਾ, ਬਲਬੀਰ ਸਿੰਘ ਢੰਡੋਵਾਲ, ਰੂਪ ਲਾਲ ਸ਼ਰਮਾ ਤੇ ਸਾਬਕਾ ਐੱਮਸੀ ਸਵਰਨ ਸਿੰਘ ਡੱਬ ਆਦਿ ਹਾਜ਼ਰ ਸਨ।