ਕੇਐੱਮਵੀ ’ਚ ਮਹਾਤਮਾ ਗਾਂਧੀ ਨੂੰ ਕੀਤਾ ਯਾਦ
ਕੇਐਮਵੀ ’ਚ ਮਹਾਤਮਾ ਗਾਂਧੀ ਨੂੰ ਬਰਸੀ 'ਤੇ ਸ਼ਰਧਾਂਜਲੀਆ ਭੇਟ
Publish Date: Fri, 30 Jan 2026 08:39 PM (IST)
Updated Date: Fri, 30 Jan 2026 08:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕੇਐੱਮਵੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਪੂਰੇ ਸ਼ਰਧਾ ਭਾਵ ਨਾਲ ਸ਼ਰਧਾਂਜਲੀ ਭੇਟ ਕੀਤੀ। ਵਿਦਿਆਲਾ ਦੇ ਗਾਂਧੀ ਸਟੱਡੀਜ਼ ਸੈਂਟਰ ਅਤੇ ਇਤਿਹਾਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਦੇ ਹੋਏ ਗਾਂਧੀ ਜੀ ਦੀ ਦੀ ਤਸਵੀਰ ਅੱਗੇ ਨਤਮਸਤਕ ਹੁੰਦੇ ਹੋਏ ਪੁਸ਼ਪਾਂਜਲੀ ਭੇਟ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਗਾਂਧੀ ਜੀ ਦੇ ਜੀਵਨ ਅਤੇ ਫਲਸਫੇ ਤੋਂ ਪ੍ਰੇਰਨਾ ਲੈ ਕੇ ਸੱਚ, ਅਹਿੰਸਾ, ਸ਼ਾਂਤੀ, ਸਵੱਛਤਾ, ਨਿਰਸਵਾਰਥ ਸੇਵਾ, ਸਵਦੇਸ਼ੀ, ਨਾਰੀ ਸਿੱਖਿਆ ਅਤੇ ਸਸ਼ਕਤੀਕਰਨ, ਆਰਥਿਕ ਆਤਮ ਨਿਰਭਰਤਾ, ਏਕਤਾ, ਅਖੰਡਤਾ ਆਦਿ ਦੇ ਸਿਧਾਂਤਾਂ ਨੂੰ ਅਮਲੀ ਰੂਪ ਵਿਚ ਆਪਣੇ ਜੀਵਨ ਵਿੱਚ ਧਾਰਨ ਕਰਨ ਦੀ ਕਰਨ ਲਈ ਜ਼ੋਰਦਾਰ ਅਪੀਲ ਕੀਤੀ। ਇਸ ਤੋਂ ਇਲਾਵਾ ਕਾਲਜ ਦੇ ਸੰਗੀਤ ਵਿਭਾਗ ਨੇ ਪ੍ਰੋਗਰਾਮ ਦੌਰਾਨ ਗਾਂਧੀ ਜੀ ਦੇ ਮਨਪਸੰਦ ਭਜਨ ਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਿੰਸੀਪਲ ਨੇ ਇਸ ਲਈ ਡਾ. ਮੋਨਿਕਾ ਸ਼ਰਮਾ, ਡਾਇਰੈਕਟਰ, ਗਾਂਧੀਅਨ ਸਟੱਡੀਜ਼ ਸੈਂਟਰ ਅਤੇ ਡਾ. ਗੁਰਜੋਤ, ਮੁਖੀ, ਇਤਿਹਾਸ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ ਵੀ ਹਾਜ਼ਰ ਸਨ।