ਅਵਤਾਰ ਰਾਣਾ, ਮੱਲ੍ਹੀਆ ਕਲਾਂ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਉੱਘੇ ਕਿਸਾਨ ਆਗੂ ਮੇਜਰ ਸਿੰਘ ਗਿੱਲ ਦੇ ਮਾਤਾ ਦਲਬੀਰ ਕੌਰ ਜਿਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਜਿਹੀ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ ਨਮਿੱਤ ਭੋਗ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਗ੍ਹਿ ਪਿੰਡ ਤਲਵੰਡੀ ਭਰੋ ਵਿਖੇ ਕੀਤੀ ਗਈ। ਇਸ ਉਪਰੰਤ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਹਲਕਾ ਨਕੋਦਰ ਦੇ ਸਾਬਕਾ ਵਿਧਾਇਕ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਕਿਸਾਨ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਦੌਰਾਨ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ, ਹਲਕਾ ਪ੍ਰਧਾਨ ਹਰਕੰਵਲ ਸਿੰਘ ਮੁੱਧ, ਜਥੇਬੰਦੀ ਦੇ ਜਨਰਲ ਸਕੱਤਰ ਪੰਜਾਬ ਪਰਮਜੀਤ ਸਿੰਘ ਮਾਣਕਪੁਰ, ਮਨਿੰਦਰ ਸਿੰਘ ਖਹਿਰਾ ਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਮਾਤਾ ਜੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਗਿਆ ਕਿ ਪਰਮਾਤਮਾ ਤੋਂ ਬਾਅਦ ਜੇ ਰੱਬ ਦਾ ਦਰਜਾ ਮਿਲਦਾ ਹੈ ਤਾਂ ਉਹ ਸਿਰਫ਼ ਮਾਂ ਨੂੰ ਹੀ ਮਿਲਦਾ ਹੈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਸੁਖਵੀਰ ਸਿੰਘ ਥਿੰਦ, ਮੇਜਰ ਸਿੰਘ ਗਿੱਲ, ਬਲਦੇਵ ਸਿੰਘ ਗੱਟੀ, ਜਸਬੀਰ ਸਿੰਘ ਮੁਰੀਦਵਾਲ, ਦਲਜੀਤ ਸਿੰਘ ਸੋਨੂੰ ਆਦਿ ਹਾਜ਼ਰ ਸਨ।