- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
..... ਜਦੋਂ ਸ਼ੇਰੋਵਾਲੀਆ ਦੀਆਂ ਅੱਖਾਂ 'ਚੋਂ ਅੱਥਰੂ ਛਲਕ ਪਏ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਚਚੇਰੇ ਭਾਈ ਤੇ ਖਹਿਰਾ ਫਾਰਮ ਐਂਡ ਰਿਜੋਰਟਸ ਦੇ ਮਾਲਕ ਸੰਦੀਪ ਸਿੰਘ ਖਹਿਰਾ ਤੇ ਜਗਵਿੰਦਰ ਸਿੰਘ ਸ਼ੇਰੋਵਾਲੀਆ ਦੇ ਪਿਤਾ ਹੀਰਾ ਸਿੰਘ ਸ਼ੇਰੋਵਾਲੀਆਂ ਨੂੰ ਵੱਖ-ਵੱਖ ਸਿਆਸੀ, ਸਮਾਜੀ ਤੇ ਧਾਰਮਿਕ ਸ਼ਖਸ਼ੀਅਤਾਂ ਵੱਲੋਂ ਭਰਪੂਰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਮੰਗਲਵਾਰ ਨੂੰ ਉਨਾਂ ਦੇ ਗ੍ਰਹਿ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ। ਰਵਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਤੇ ਰਣਜੀਤ ਸਿੰਘ ਮਲਸੀਆਂ ਵਾਲੇ ਕੀਰਤਨੀ ਜਥਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹੀਰਾ ਸਿੰਘ ਨਾਂ ਦੇ ਹੀ ਨਹੀਂ ਸਗੋਂ ਦਿਲ ਦੇ ਵੀ ਹੀਰਾ ਸਨ। ਉਨਾਂ ਦੀ ਅਚਨਚੇਤ ਮੌਤ ਦਾ ਜ਼ਿਕਰ ਕਰਦਿਆਂ ਸ਼ੇਰੋਵਾਲੀਆ ਦਾ ਗੱਚ ਭਰ ਆਇਆ। ਉਹ ਇਕ ਅਦੁੱਤੀ ਸ਼ਖਸ਼ੀਅਤ ਸਨ। ਉਨ੍ਹਾਂ ਨੇ ਆਪਣੇ ਪਰਿਵਾਰ ਨੂੰ ਹਰ ਖੇਤਰ ’ਚ ਬੁਲੰਦੀਆਂ 'ਤੇ ਪਹੁੰਚਾਇਆ। ਇਕ ਸਾਲ ਪਹਿਲਾਂ ਸੰਦੀਪ ਸਿੰਘ ਖਹਿਰਾ ਦੀ ਪਤਨੀ ਰਮਨਦੀਪ ਕੌਰ ਦੇ ਤੁਰ ਜਾਣ ਦਾ ਜ਼ਿਕਰ ਕਰਦਿਆਂ ਇਕ ਵਾਰ ਫਿਰ ਉਨ੍ਹਾਂ ਦੀਆਂ ਅੱਖਾਂ ’ਚ ਅੱਥਰੂ ਛਲਕ ਪਏ। ਉਨ੍ਹਾਂ ਸਭ ਦਾ ਧੰਨਵਾਦ ਵੀ ਕੀਤਾ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਹੀਰਾ ਸਿੰਘ ਵਰਗੇ ਵਿਅਕਤੀ ਸਮਾਜ ਦਾ ਸਰਮਾਇਆ ਹੁੰਦੇ ਹਨ। ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵੀ ਭਾਵਪੂਰਤ ਸ਼ਬਦਾਂ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੀਬੀ ਸੁਖਜੀਤ ਕੌਰ, ਬੀਬੀ ਪ੍ਰਭਜੋਤ ਕੌਰ, ਪ੍ਰਭਦੇਵ ਸਿੰਘ ਖਹਿਰਾ, ਅਸ਼ਵਿੰਦਰ ਪਾਲ ਸਿੰਘ ਖਹਿਰਾ, ਗੁਰਿੰਦਰ ਸਿੰਘ ਬਹੁਗੁਣ, ਤਰਮਿੰਦਰ ਸਿੰਘ ਕਾਹਨਾ ਢੇਸੀਆਂ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਅਟਾਰਨੀ, ਜਗੀਰ ਸਿੰਘ ਸਾਬਕਾ ਸਰਪੰਚ ਮੱਲੀਵਾਲ, ਲਖਵਿੰਦਰ ਸਿੰਘ ਲੱਖਾ ਮੱਲੀਵਾਲ, ਗੁਲਜਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਸ਼ਾਹਕੋਟ ਕਾਂਗਰਸ, ਮਹਿੰਦਰ ਪਾਲ ਸਿੰਘ ਟੁਰਨਾ ਬਲਾਕ ਪ੍ਰਧਾਨ ਮਹਿਤਪੁਰ ਕਾਂਗਰਸ, ਗੁਰਦੀਪ ਸਿੰਘ ਜੱਕੋਪੁਰ ਕਲਾਂ ਬਲਾਕ ਪ੍ਰਧਾਨ ਲੋਹੀਆ ਕਾਂਗਰਸ, ਹਰਦੇਵ ਸਿੰਘ ਔਜਲਾ, ਕੁਲਬੀਰ ਸਿੰਘ ਮਹਿਸਮਪੁਰ, ਸੋਨੂੰ ਕੰਗ ਪੀਏ, ਬੰਟੀ ਬੱਠਲਾ ਜ਼ਿਲ੍ਹਾ ਵਾਈਸ ਪ੍ਰਧਾਨ ਕਾਂਗਰਸ, ਡਾ. ਰਾਜੇਸ਼, ਪਵਨ ਅਗਰਵਾਲ ਸਾਬਕਾ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਟਿੰਪੀ ਕੁਮਰਾ, ਸੋਨੂ ਮਿੱਤਲ, ਰਾਜੇਸ਼ ਗੁਪਤਾ, ਜਸਵੰਤ ਸਿੰਘ ਜੋਸਨ, ਹੈਪੀ ਸੰਧੂ ਪ੍ਰਧਾਨ ਟਰੱਕ ਯੂਨੀਅਨ, ਯਸ਼ਪਾਲ ਗੁਪਤਾ, ਜਗਤਾਰ ਸਿੰਘ ਖਾਲਸਾ, ਪਹਿਲਵਾਨ ਲੈਹਿੰਬਰ ਸਿੰਘ, ਪਹਿਲਵਾਨ ਮਜੀਦਾ ਆਦਿ ਮੌਜੂਦ ਸਨ।