ਜਰਮਨਜੀਤ ਸਿੰਘ ਬੱਲ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ
ਜਰਮਨਜੀਤ ਸਿੰਘ ਬੱਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ
Publish Date: Mon, 27 Apr 2026 06:26 PM (IST)
Updated Date: Mon, 27 Apr 2026 06:28 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਥਾਣਾ ਸ਼ਾਹਕੋਟ ਦੇ ਏਐੱਸਆਈ ਸਰਵਣ ਸਿੰਘ ਬੱਲ ਦੇ ਨੌਜਵਾਨ ਪੁੱਤਰ ਜਰਮਨਜੀਤ ਸਿੰਘ ਨੂੰ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਵ. ਜਰਮਨਜੀਤ ਸਿੰਘ ਨਮਿਤ ਪਾਠ ਦਾ ਭੋਗ ਗ੍ਰਹਿ ਮਾਡਲ ਟਾਊਨ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ ਦੇ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਨੇ ਬੱਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣਾ ਬੱਲ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ। ਸਟੇਜ ਸਕੱਤਰ ਦੀ ਭੂਮਿਕ ਨਿਭਾਉਂਦਿਆਂ ਸਾਬਕਾ ਐੱਮਸੀ ਜਤਿੰਦਰਪਾਲ ਬੱਲਾ ਨੇ ਵੱਖ-ਵੱਖ ਸੰਸਥਾਵਾਂ ਵੱਲੋਂ ਭੇਜੇ ਸ਼ੋਕ ਮਤੇ ਪੜ੍ਹੇ ਅਤੇ ਅੰਤਿਮ ਅਰਦਾਸ ’ਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐੱਸਪੀ ਨਕੋਦਰ ਓਂਕਾਰ ਸਿੰਘ ਬਰਾੜ, ਡੀਐੱਸਪੀ ਸ਼ਾਹਕੋਟ ਸਰਵਣ ਸਿੰਘ ਬੱਲ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਐੱਮਸੀ ਪ੍ਰਵੀਨ ਗਰੋਵਰ, ਆਜ਼ਾਦ ਸਪੋਰਟਸ ਕਲੱਬ ਦੇ ਪ੍ਰਧਾਨ ਤੇ ਐੱਮਸੀ ਬੂਟਾ ਸਿੰਘ ਕਲਸੀ, ਹਰਦੇਵ ਸਿੰਘ ਪੀਟਾ ਸਾਬਕਾ ਐੱਮਸੀ, ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਰਾਮਪੁਰ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਪੋਪਲੀ, ਰੂਚੀ ਅਗਰਵਾਲ ਐੱਮਸੀ, ਸੀਨੀਅਰ ਕਾਂਗਰਸੀ ਆਗੂ ਰਾਜੇਸ਼ ਗੁਪਤਾ, ਅਰੋੜਾ ਮਹਾ ਸਭਾ ਯੂਨਿਟ ਸ਼ਾਹਕੋਟ ਦੇ ਪ੍ਰਧਾਨ ਮਦਨ ਲਾਲ ਅਰੋੜਾ, ਬੀਆਰ ਅੰਬੇਡਕਰ ਆਰਮੀ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਕੰਤਾ, ਸੁਰਿੰਦਰ ਸਿੰਘ ਕਾਲਾ, ਅੰਮ੍ਰਿਤ ਲਾਲ ਕਾਕਾ, ਐੱਸਆਈ ਜਗਤਾਰ ਸਿੰਘ, ਬਲਵਿੰਦਰ ਸਿੰਘ ਬਿੱਲੀ ਚੁਹਾਰਮੀ, ਰਵੀਸ਼ ਗੋਇਲ, ਗਗਨ ਜਿੰਦਲ, ਮੇਜਰ ਸਿੰਘ ਮੰਡ, ਰਿਟਾ: ਥਾਣੇਦਾਰ ਗੁਰਮੀਤ ਸਿੰਘ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਮਹਿੰਦਰ ਸਿੰਘ ਸੇਵਾਮੁਕਤ ਇੰਸਪੈਕਟਰ, ਇੰਸਪੈਕਟਰ ਜਗਦੀਸ਼ ਸਿੰਘ, ਮੇਜਰ ਸਿੰਘ ਐੱਸਆਈ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀ ਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।