ਕਮਲੇਸ਼ ਸ਼ਰਮਾ ਨੂੰ ਸ਼ਰਧਾਂਜਲੀਆਂ ਭੇਟ
ਕਮਲੇਸ਼ ਸ਼ਰਮਾ ਨੂੰ ਵੱਖ-ਵੱਖ ਰਾਜਨੀਤਕ ਤੇ ਧਾਰਮਿਕ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
Publish Date: Thu, 23 Apr 2026 09:18 PM (IST)
Updated Date: Thu, 23 Apr 2026 09:22 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸੱਸ ਤੇ ਸਾਬਕਾ ਡਿਪਟੀ ਮੇਅਰ ਮਮਤਾ ਆਸ਼ੂ ਦੀ ਮਾਤਾ ਕਮਲੇਸ਼ ਸ਼ਰਮਾ ਨਮਿੱਤ ਸ਼ਿਵ ਮੰਦਰ, ਫਿਲੌਰ ਵਿਖੇ ਗਰੁੜ ਪੁਰਾਣ ਪਾਠ ਅਤੇ ਸ਼ੋਕ ਸਭਾ ਕਰਵਾਈ। ਇਸ ਮੌਕੇ ਵੱਖ-ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਕੋਟਲੀ, ਵਰਿੰਦਰ ਢਿੱਲੋਂ, ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਪ੍ਰਗਟ ਸਿੰਘ ਅਤੇ ਵਿਕਰਮ ਚੌਧਰੀ ਸਮੇਤ ਕਈ ਆਗੂ ਇਸ ਸ਼ੋਕ ਸਭਾ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਕੌਂਸਲਰਾਂ, ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ, ਵਕੀਲਾਂ ਅਤੇ ਵਪਾਰਕ ਜਥੇਬੰਦੀਆਂ ਦੇ ਅਨੇਕਾਂ ਆਗੂਆਂ ਨੇ ਵੀ ਹਾਜ਼ਰੀ ਭਰੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸ਼ਹਿਰ ਦੇ ਨਾਗਰਿਕ ਮੌਜੂਦ ਰਹੇ ਤੇ ਮਰਹੂਮ ਕਮਲੇਸ਼ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।