ਮਧੂਬਾਲਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ
ਮਧੂਬਾਲਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ
Publish Date: Wed, 21 Jan 2026 11:12 PM (IST)
Updated Date: Wed, 21 Jan 2026 11:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬੀ ਜਾਗਰਣ ਦੇ ਸਿਟੀ ਦਫਤਰ ’ਚ ਤਾਇਨਾਤ ਤਰੁਣਦੀਪ ਮਹਿਰਾ ਦੀ ਮਾਤਾ ਮਧੂਬਾਲਾ ਦੀ ਅੰਤਿਮ ਅਰਦਾਸ ਮੌਕੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਬੁੱਧਵਾਰ ਸਵੇਰੇ ਉਨ੍ਹਾਂ ਦੇ ਪ੍ਰਿਥਵੀ ਨਗਰ ਸਥਿਤ ਘਰ ’ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਉਪਰੰਤ ਕੀਰਤਨੀ ਜੱਥੇ ਨੇ ਵੈਰਾਗਮਈ ਬਾਣੀ ਦਾ ਕੀਰਤਨ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਕਾਮਨਾ ਕੀਤੀ। ਇਸਦੇ ਨਾਲ ਹੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਪਰਿਵਾਰਿਕ ਮੈਂਬਰ, ਰਿਸ਼ਤੇਦਾਰ, ਮੁਹੱਲਾ ਵਾਸੀ ਤੇ ਪੱਤਰਕਾਰ ਸਾਥੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ।