ਮਾਤਾ ਅਮਰਜੀਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ
ਮਾਤਾ ਅਮਰਜੀਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ
Publish Date: Sat, 06 Dec 2025 09:18 PM (IST)
Updated Date: Sat, 06 Dec 2025 09:21 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਗੁਰਦੁਆਰਾ ਬਾਬਾ ਸੁਖਚੈਨ ਦਾਸ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਕੁਲਦੀਪ ਕੌਰ ਯੂਕੇ ਦੀ ਮਾਤਾ ਅਮਰਜੀਤ ਕੌਰ ਪਤਨੀ ਹਜ਼ਾਰਾ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ, ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਮੁਹੱਲਾ ਢੇਰੀਆਂ ਵਿਖੇ ਹੋਈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੰਸਾਰ ਵਿਚ ਮਾਂ ਦਾ ਦਰਜਾ ਬਹੁਤ ਉੱਚਾ ਹੈ। ਇਕ ਦਿਨ ਸਾਰਿਆਂ ਨੇ ਦੁਨੀਆਂ ਤੋਂ ਜਾਣਾ ਹੈ ਪਰ ਕਿਸੇ ਜੀਅ ਦੇ ਜਾਣ ਨਾਲ ਪਿੱਛੇ ਪਰਿਵਾਰ ਨੂੰ ਵੱਡਾ ਘਾਟਾ ਪੈ ਜਾਂਦਾ ਹੈ। ਪਰਮਾਤਮਾ ਦੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ ਪਰ ਅਕਾਲ ਪੁਰਖ ਦੇ ਭਾਣੇ ਨੂੰ ਮੰਨਣਾ ਪੈਂਦਾ ਹੈ। ਉਨ੍ਹਾਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਗਰੁਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਰਬਜੀਤ ਸਿੰਘ ਵੱਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਚੇਅਰਮੈਨ ਗੁਰਮੁਖ ਸਿੰਘ ਕੋਟਲਾ, ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਰਾਮਪੁਰ, ਐੱਮਸੀ ਜਸਵਿੰਦਰ ਫੁੰਮਣ, ਅਮਨਦੀਪ ਸਿੰਘ ਸੈਦਪੁਰੀ, ਗੁਰਦੁਆਰਾ ਬਾਬਾ ਸੁਖਚੈਨ ਦਾਸ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ‘ਆਪ’ ਆਗੂ ਕੁਲਦੀਪ ਸਿੰਘ ਦੀਦ, ਰਣਧੀਰ ਸਿੰਘ ਰਾਣਾ ਠੇਕੇਦਾਰ, ਸੁਰਿੰਦਰ ਸਿੰਘ ਪਦਮ, ਡਾ. ਜਸਵੰਤ ਸਿੰਘ ਭੰਡਾਲ, ਭਾਈ ਅੰਮ੍ਰਿਤਪਾਲ ਸਿੰਘ ਗ੍ਰੰਥੀ, ਭਾਈ ਹਰਵਿੰਦਰ ਸਿੰਘ, ਕੁਲਬੀਰ ਸਿੰਘ ਧੰਜੂ, ਹੈੱਡਮਾਸਟਰ ਜਤਿੰਦਰਪਾਲ ਅਰੋੜਾ, ਮਾਸਟਰ ਮਨਮੀਤ ਸਿੰਘ, ਬੰਟੀ ਵਾਲੀਆ, ਨਿਰਮਲ ਸਿੰਘ ਜੋਸਨ, ਗੁਰਮੀਤ ਸਿੰਘ ਜੋਸਨ, ਨੰਬਰਦਾਰ ਗੁਰਭਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।