ਮਾਤਾ ਜਸਵਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ
ਮਾਤਾ ਜਸਵਿੰਦਰ ਕੌਰ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ
Publish Date: Thu, 07 May 2026 09:22 PM (IST)
Updated Date: Thu, 07 May 2026 09:23 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪਿੰਡ ਮਨਸੂਰਪੁਰ ਦੀ ਵਸਨੀਕ ਮਾਤਾ ਜਸਵਿੰਦਰ ਕੌਰ ਧਾਲੀਵਾਲ, ਪਤਨੀ ਗੁਰਮੀਤ ਸਿੰਘ ਧਾਲੀਵਾਲ, ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਹੋਈ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥੇ ਵੱਲੋਂ ਰਸਭਿੰਨੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਆਗੂਆਂ ਨੇ ਮਾਤਾ ਜਸਵਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹ ਮਿਲਣਸਾਰ ਤੇ ਮਿੱਠੜੇ ਸੁਭਾਅ ਵਾਲੇ ਵਿਅਕਤੀ ਸਨ, ਜਿਨ੍ਹਾਂ ਦੀ ਘਾਟ ਪਰਿਵਾਰ ਤੇ ਇਲਾਕੇ ’ਚ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ। ਇਸ ਮੌਕੇ ਸੁਰਜੀਤ ਸਿੰਘ ਬਰਨਾਲਾ, ਸਤਿੰਦਰ ਸ਼ਰਮਾ, ਗੁਰਮੀਤ ਸਿੰਘ ਧਾਲੀਵਾਲ, ਦੀਦਾਰ ਸਿੰਘ, ਕਰਮਜੀਤ ਕੌਰ ਚੌਧਰੀ, ਡਾ. ਕੁਲਦੀਪ ਰਾਏ, ਬਲਵਿੰਦਰ ਸਿੰਘ ਗੁਰਾਇਆ, ਮੱਖਣ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ, ਰਾਮ ਪ੍ਰਕਾਸ਼ ਟੋਨੀ ਸਮੇਤ ਵੱਡੀ ਗਿਣਤੀ ’ਚ ਸੰਗਤ ਤੇ ਆਗੂ ਹਾਜ਼ਰ ਸਨ।