ਸੌਰਵ ਸ਼ਰਮਾ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਟ
ਸੌਰਵ ਸ਼ਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ
Publish Date: Sat, 07 Feb 2026 09:10 PM (IST)
Updated Date: Sun, 08 Feb 2026 04:12 AM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਭਾਰਤੀ ਜਨਤਾ ਪਾਰਟੀ ਦੇ ਸੂਬਾਈ ਆਗੂ ਐਡਵੋਕੇਟ ਦੀਪਕ ਸ਼ਰਮਾ ਦੇ ਪੁੱਤਰ ਸੌਰਵ ਸ਼ਰਮਾ, ਜਿਨ੍ਹਾਂ ਦਾ ਬੀਤੇ ਦਿਨੀਂ ਭਰ ਜਵਾਨੀ ’ਚ ਦੇਹਾਂਤ ਹੋ ਗਿਆ ਸੀ, ਨਮਿਤ ਰੱਖੇ ਗਏ ਅੰਤਿਮ ਅਰਦਾਸ ਸਮਾਗਮ ਦੌਰਾਨ ਸ਼ਨੀਵਾਰ ਨੂੰ ਮਲਸੀਆਂ ਦਾਣਾ ਮੰਡੀ ’ਚ ਵੱਡੀ ਗਿਣਤੀ ‘ਚ ਧਾਰਮਿਕ, ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਸੌਰਵ ਸ਼ਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸ਼੍ਰੋਮਣੀ ਅਕਾਲੀ ਦਲ (ਪੁਰਨ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ‘ਆਪ’ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਸ਼ੌਰਵ ਸ਼ਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਰਮਾ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਜਵਾਨੀ ਵਿਚ ਇਕਲੌਤੇ ਪੁੱਤਰ ਦਾ ਦੁਨੀਆ ਤੋਂ ਚਲੇ ਜਾਣਾ ਬਹੁਤ ਦੁਖਦਾਈ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਸਟੇਜ ਸੰਚਾਲਨ ਕਰਦਿਆਂ ਬਲਵੰਤ ਮਲਸੀਆਂ ਨੇ ਵੱਖ-ਵੱਖ ਸੰਸਥਾਵਾਂ ਵੱਲੋਂ ਆਏ ਸ਼ੋਕ ਮਤੇ ਪੜ੍ਹੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ, ਹਲਕਾ ਇੰਚਾਰਜ ਨਰਿੰਦਰਪਾਲ ਸਿੰਘ ਚੰਦੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ, ਸਾਬਕਾ ਮੁੱਖ ਮੰਤਰੀ ਦੇ ਓਐਸਡੀ ਰਵਿੰਦਰ ਸਿੰਘ ਟੁਰਨਾ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸਾਬਕਾ ਪ੍ਰਧਾਨ ਸਤੀਸ਼ ਰਿਹਾਨ, ਏਪੀਐੱਸ ਕਾਲਜ ਦੇ ਪ੍ਰਬੰਧਕ ਰਾਮ ਮੂਰਤੀ, ਐੱਮਸੀ ਬੂਟਾ ਸਿੰਘ ਕਲਸੀ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਵਪਾਰ ਕਮਿਸ਼ਨ ਦੇ ਚੇਅਰਮੈਨ ਅਨਿਲ ਅਗਰਵਾਲ, ਸਾਬਕਾ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਮੰਡੀ ਕਮੇਟੀ ਦੇ ਪ੍ਰਧਾਨ ਪਵਨ ਅਗਰਵਾਲ, ਸਾਬਕਾ ਐੱਮਸੀ ਜਤਿੰਦਰਪਾਲ ਬੱਲਾ, ਸੀਨੀਅਰ ‘ਆਪ’ ਆਗੂ ਨਿਰਮਲ ਸਿੰਘ ਸਰਾਭਾ, ਸਮਾਜ ਸੇਵਕ ਮਦਨ ਲਾਲ ਅਰੋੜਾ, ਅੰਮ੍ਰਿਤ ਲਾਲ ਕਾਕਾ, ਡਾ. ਜਗਤਾਰ ਸਿੰਘ ਚੰਦੀ, ਰੈੱਡ ਰਿਬਨ ਕਲੱਬ ਦੇ ਪ੍ਰਧਾਨ ਰਮਨ ਗੁਪਤਾ, ਡਾ. ਬੀਆਰ ਅੰਬੇਡਕਰ ਆਰਮੀ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਕੰਤਾ, ਭਾਜਪਾ ਆਗੂ ਰਵੀਸ਼ ਗੋਇਲ, ਸੁਦਰਸ਼ਨ ਸੋਬਤੀ, ਅਨਿਲ ਗੋਇਲ, ਜਮਹੂਰੀ ਅਧਿਕਾਰ ਸਭਾ ਦੇ ਸੂਬਾਈ ਆਗੂ ਗੁਰਮੀਤ ਸਿੰਘ ਕੋਟਲੀ, ਐਡਵੋਕੇਟ ਸ਼ਿਵਕਰਨ ਮਲਹੋਤਰਾ, ਬਲਵਿੰਦਰ ਸਿੰਘ ਬਿੰਦੂ, ਵਿਲੀਅਮ ਜੋਹਨ, ਪਿਊਸ਼ ਚਾਵਲਾ, ਸਾਬਕਾ ਐੱਮਸੀ ਕਮਲ ਨਾਹਰ, ਅੰਮ੍ਰਿਤਪਾਲ ਸਿੰਘ ਜੋਨਾ ਸਮੇਤ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।