ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣਾ ਚਾਹੀਦੀ ਹੈ : ਪ੍ਰਿੰ. ਬਾਲਾ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਦਿੱਤੀਆਂ ਸ਼ਰਧਾਂਜਲੀਆਂ
Publish Date: Mon, 23 Mar 2026 08:02 PM (IST)
Updated Date: Mon, 23 Mar 2026 08:04 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਦਰਜ਼ ਪਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸੋਮਵਾਰ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਇਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਕੂਲ ਦੇ ਸਮੂਹ ਸਟਾਫ਼ ਅਤੇ ਪ੍ਰਬੰਧਕੀ ਕਮੇਟੀ ਨੇ ਦੇਸ਼ ਦੇ ਸੂਰਬੀਰਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ। ਸਮਾਰੋਹ ਦੀ ਸ਼ੁਰੂਆਤ ਕਰਦਿਆਂ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਅਤੇ ਪ੍ਰਿੰਸੀਪਲ ਰਜਨੀ ਬਾਲਾ ਨੇ ਸ਼ਹੀਦਾਂ ਦੀਆਂ ਤਸਵੀਰਾਂ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਰਜਨੀ ਬਾਲਾ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਸਟਾਫ਼ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਜੀਵਨ ਤੋਂ ਦੇਸ਼ ਭਗਤੀ ਅਤੇ ਕੁਰਬਾਨੀ ਦਾ ਜਜ਼ਬਾ ਸਿੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਬਲਜੀਤ ਕੌਰ, ਸੁਰੇਖਾ ਅਗਰਵਾਲ, ਪੰਕਜਜੀਤ, ਰਾਜਵੀਰ, ਜਸਮੀਤ ਸਮੇਤ ਸਮੂਹ ਅਧਿਆਪਕਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਦੇਸ਼ ਭਗਤੀ ਦਾ ਮਾਹੌਲ ਸਿਰਜਿਆ।