ਸ਼ਹੀਦਾਂ ਕਾਰਨ ਹੀ ਆਜ਼ਾਦੀ ਦਾ ਸੁੱਖ ਮਾਣ ਰਹੇ ਹਾਂ : ਪ੍ਰਿੰ. ਸ਼ਰਮਾ
‘ਸ਼ਹੀਦੀ ਦਿਵਸ’ ਮੌਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜ਼ਲੀ
Publish Date: Mon, 23 Mar 2026 07:18 PM (IST)
Updated Date: Mon, 23 Mar 2026 07:19 PM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਸ਼ਹੀਦੀ ਦਿਵਸ ਮੌਕੇ ਵਿਸ਼ੇਸ਼ ਪ੍ਰਾਥਨਾ ਸਭਾ ਕਰਵਾਈ ਗਈ, ਜਿਸ ’ਚ ਦੇਸ਼ ਦੇ ਮਹਾਨ ਕ੍ਰਾਂਤੀਕਾਰੀਆਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬਲਿਦਾਨ ਨੂੰ ਨਮਨ ਕਰਦੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਭਰੇ ਗੀਤ, ਭਾਸ਼ਣ ਤੇ ਕਵਿਤਾਵਾਂ ਪੇਸ਼ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। ਵਿਦਿਆਰਥੀਆਂ ਨੇ ਸ਼ਹੀਦਾਂ ਦੇ ਜੀਵਨ ਤੇ ਉਨ੍ਹਾਂ ਦੇ ਬਲਿਦਾਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਪੰਕਜ ਸ਼ਰਮਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵਰਗੇ ਮਹਾਨ ਯੋਧਿਆਂ ਦੇ ਬਲਿਦਾਨ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਸਾਹ ਲੈ ਰਹੇ ਹਾਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਸ਼ਹੀਦਾਂ ਦੇ ਆਦਰਸ਼ਾਂ ’ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣ ਤੇ ਸੱਚਾਈ, ਇਮਾਨਦਾਰੀ ਤੇ ਦੇਸ਼ਭਗਤੀ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਸ਼ਿਵਮ ਸ਼ਰਮਾ ਨੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬਲਿਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਇਹ ਮਹਾਨ ਸ਼ਹੀਦ ਸਾਡੀ ਕੌਮ ਲਈ ਪ੍ਰੇਰਨਾਸਰੋਤ ਹਨ ਤੇ ਸਾਨੂੰ ਹਮੇਸ਼ਾ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਆਪਣੇ ਜੀਵਨ ’ਚ ਸ਼ਹੀਦਾਂ ਦੇ ਉੱਚੇ ਆਦਰਸ਼ਾਂ ਨੂੰ ਅਪਣਾਉਣ ਤੇ ਸੱਚਾਈ, ਅਨੁਸ਼ਾਸਨ ਤੇ ਦੇਸ਼ ਭਗਤੀ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ।