ਕੇਐੱਮਵੀ ’ਚ ਦੇਸ਼ ਦੇ ਵਿਕਾਸ ਦਾ ਹਿੱਸਾ ਬਣਨ ਲਈ ਪ੍ਰੇਰਿਆ
ਕੇਐੱਮਵੀ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ
Publish Date: Tue, 27 Jan 2026 07:15 PM (IST)
Updated Date: Tue, 27 Jan 2026 07:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕੇਐੱਮਵੀ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਵੱਲੋਂ ਤਿਰੰਗਾ ਲਹਿਰਾਇਆ ਗਿਆ। ਐੱਨਸੀਸੀ ਕੈਡੇਟਸ, ਫੈਕਲਟੀ ਤੇ ਹੋਸਟਲ ਸਟਾਫ ਦੀ ਮੌਜੂਦਗੀ ਦੇ ਵਿਚ ਰਾਸ਼ਟਰੀ ਗੀਤ ਤੇ ਵੰਦੇ ਮਾਤਰਮ ਦੀਆਂ ਧੁਨਾਂ ’ਚ ਇਹ ਰਸਮ ਅਦਾ ਕੀਤੀ ਗਈ। ਇਸ ਮੌਕੇ ਸੰਬੋਧਿਤ ਹੁੰਦੇ ਹੋਏ ਉਨ੍ਹਾਂ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਤੇ ਭਾਰਤੀ ਸੰਵਿਧਾਨ ਵੱਲੋਂ ਦਰਸਾਏ ਗਏ ਮਾਰਗ ਅਨੁਸਾਰ ਕਾਰਜਸ਼ੀਲ ਰਹਿੰਦੇ ਹੋਏ ਦੇਸ਼ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਤੇ ਨਾਲ ਹੀ ਮੌਲਿਕ ਅਧਿਕਾਰਾਂ ਦੀ ਗੱਲ ਕਰਦਿਆਂ ਹਰੇਕ ਨੂੰ ਆਪਣੀ ਮੌਲਿਕ ਕਰਤੱਵਾਂ ਦਾ ਤਨਦੇਹੀ ਨਾਲ ਪਾਲਣ ਕਰਨ ਦੇ ਲਈ ਕਿਹਾ। ਇਸ ਗਣਤੰਤਰ ਦਿਵਸ ਸਮਾਗਮ ਦੌਰਾਨ ਸੰਗੀਤ ਵਿਭਾਗ ਵੱਲੋਂ ਦੇਸ਼ ਦੇ ਬਹਾਦਰ ਸੈਨਿਕਾਂ ਤੇ ਸੂਰਬੀਰ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਗੀਤ ਗਾ ਕੇ ਮਾਹੌਲ ਦੇਸ਼ ਭਗਤੀ ਦੇ ਰੰਗ ਨਾਲ ਭਰਿਆ ਗਿਆ। ਉਨ੍ਹਾਂ ਨੇ ਐੱਨਸੀਸੀ ਵਿਭਾਗ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਤੇ ਇਸ ਸਫਲਤਾਪੂਰਕ ਉਪਲੱਬਧੀ ਲਈ ਮੁਬਾਰਕਬਾਦ ਦਿੱਤੀ।