ਜਲੰਧਰ 'ਚ ਕਾਲ ਬਣ ਕੇ ਆਇਆ ਟਰੱਕ : ਮਕਸੂਦਾਂ ਮੰਡੀ ਨੇੜੇ ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਖਿੱਲਰ ਗਏ ਸੁਪਨੇ
ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਡਿਲੀਵਰੀ ਬੁਆਏ ਦੀ ਦੇਹ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ ਹੈ। ਮ੍ਰਿਤਕ ਦੀ ਪਛਾਣ ਉਜਵਲ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਜਲੰਧਰ ਹੋਈ ਹੈ।
Publish Date: Sat, 14 Feb 2026 03:16 PM (IST)
Updated Date: Sat, 14 Feb 2026 04:56 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਨਵੀਂ ਸਬਜੀ ਮੰਡੀ ਮਕਸੂਦਾਂ ਨਜ਼ਦੀਕ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਡਿਲੀਵਰੀ ਬੁਆਏ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਟਰੱਕ ਦੀ ਸਾਈਡ ਵੱਜਣ ਨਾਲ ਡਿਲੀਵਰੀ ਬੁਆਏ ਸੜਕ 'ਤੇ ਡਿੱਗ ਗਿਆ ਜਿਸ ਨਾਲ ਉਸਦੀ ਦੀ ਦੇਹ ਬੁਰੀ ਤਰ੍ਹਾਂ ਨੁਕਸਾਨੀ ਗਈ।
ਮੌਕੇ 'ਤੇ ਪੁੱਜੇ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੇਹ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ ਹੈ। ਮ੍ਰਿਤਕ ਦੀ ਪਛਾਣ ਉਜਵਲ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਜਲੰਧਰ ਹੋਈ ਹੈ।