Video : ਨਾਕੇ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨਾ ਪਿਆ ਮਹਿੰਗਾ, ਸੀਪੀ ਸਤਿੰਦਰ ਸਿੰਘ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਕੀਤਾ ਲਾਈਨ ਹਾਜ਼ਰ; ਜਾਂਚ ਸ਼ੁਰੂ ਜਲੰਧਰ ਕੈਂਟ ਥਾਣਾ ਖੇਤਰ 'ਚ ਚੈਕਿੰਗ ਦੌਰਾਨ ਇੱਕ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਵਾਲੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਲੰਧਰ ਦੇ ਪੁਲਿਸ ਕਮਿਸ਼ਨਰ (CP) ਸਤਿੰਦਰ ਸਿੰਘ ਨੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀ ਪੁਲਿਸ ਕਰਮਚਾਰੀ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਹੈ।
Publish Date: Fri, 04 Sep 2026 03:51 PM (IST)
Updated Date: Fri, 04 Sep 2026 04:29 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ: ਜਲੰਧਰ ਕੈਂਟ ਥਾਣਾ ਖੇਤਰ 'ਚ ਚੈਕਿੰਗ ਦੌਰਾਨ ਇੱਕ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਵਾਲੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਲੰਧਰ ਦੇ ਪੁਲਿਸ ਕਮਿਸ਼ਨਰ (CP) ਸਤਿੰਦਰ ਸਿੰਘ ਨੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਦੋਸ਼ੀ ਪੁਲਿਸ ਕਰਮਚਾਰੀ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਹੈ।
ਮੋਬਾਈਲ 'ਤੇ ਲਾਇਸੈਂਸ ਦਿਖਾਉਣ ਨੂੰ ਲੈ ਕੇ ਹੋਈ ਸੀ ਬਹਿਸ ਏ.ਸੀ.ਪੀ. ਟ੍ਰੈਫਿਕ ਅਜੈ ਸਿੰਘ (PPS) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛਾਉਣੀ (ਕੈਂਟ) ਇਲਾਕੇ ਦੇ ਨੇੜੇ ਟ੍ਰੈਫਿਕ ਪੁਲਿਸ ਵੱਲੋਂ ਰੁਟੀਨ ਚੈਕਿੰਗ ਲਈ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਇੱਕ ਟਰੱਕ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਜਾ ਰਹੀ ਸੀ। ਡਰਾਈਵਰ ਆਪਣੇ ਮੋਬਾਈਲ ਫ਼ੋਨ 'ਚ ਡਿਜੀਟਲ ਡਰਾਈਵਿੰਗ ਲਾਇਸੈਂਸ ਦਿਖਾ ਰਿਹਾ ਸੀ। ਜਦੋਂ ਡਰਾਈਵਰ ਨੇ ਆਪਣਾ ਮੋਬਾਈਲ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਤਾਂ ਟ੍ਰੈਫਿਕ ਪੁਲਿਸ ਅਧਿਕਾਰੀ ਨਾਲ ਉਸ ਦੀ ਬਹਿਸ ਹੋ ਗਈ। ਗੁੱਸੇ 'ਚ ਆ ਕੇ ਪੁਲਿਸ ਮੁਲਾਜ਼ਮ ਨੇ ਟਰੱਕ ਡਰਾਈਵਰ ਦੇ ਮੂੰਹ 'ਤੇ ਥੱਪੜ ਛੱਡ ਦਿੱਤਾ।
ਵਿਭਾਗੀ ਅਨੁਸ਼ਾਸਨੀ ਕਾਰਵਾਈ ਸ਼ੁਰੂ ਏ.ਸੀ.ਪੀ. ਨੇ ਸਪੱਸ਼ਟ ਕੀਤਾ ਕਿ ਜਨਤਾ ਨਾਲ ਅਜਿਹਾ ਅਣਉਚਿਤ ਅਤੇ ਦੁਰਵਿਵਹਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਿਸ ਮੁਲਾਜ਼ਮਾਂ ਤੋਂ ਡਿਊਟੀ ਦੌਰਾਨ ਸੰਜਮ, ਪੇਸ਼ੇਵਰਤਾ ਅਤੇ ਸ਼ਿਸ਼ਟਾਚਾਰ ਦੀ ਉਮੀਦ ਕੀਤੀ ਜਾਂਦੀ ਹੈ। ਘਟਨਾ ਤੋਂ ਤੁਰੰਤ ਬਾਅਦ ਸਬੰਧਤ ਮੁਲਾਜ਼ਮ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ ਅਤੇ ਨਿਯਮਾਂ ਅਨੁਸਾਰ ਉਸ ਵਿਰੁੱਧ ਵਿਭਾਗੀ ਅਨੁਸ਼ਾਸਨੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।