’ਵਰਸਿਟੀ ਕਾਲਜ ’ਚ ਦਸਤਾਰ ਸਜਾਉਣ ਦਾ ਮੁਕਾਬਲਾ
ਯੂਨੀਵਰਸਿਟੀ ਕਾਲਜ ’ਚ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ
Publish Date: Fri, 24 Apr 2026 08:14 PM (IST)
Updated Date: Fri, 24 Apr 2026 08:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਓਐੱਸਡੀ ਡਾ. ਨਵਜੋਤ ਨੇ ਕਿਹਾ ਕਿ ਦਸਤਾਰ ਸਿਰਫ਼ ਸਿਰ ਦੀ ਸਜਾਵਟ ਨਹੀਂ, ਸਗੋਂ ਪੰਜਾਬੀਆਂ ਦੀ ਪਛਾਣ ਤੇ ਸਨਮਾਨ ਦਾ ਪ੍ਰਤੀਕ ਹੈ। ਦਸਤਾਰ ਸਾਨੂੰ ਅਨੁਸ਼ਾਸਨ, ਸਵੈਮਾਣ ਤੇ ਜ਼ਿੰਮੇਵਾਰੀ ਦੀ ਪ੍ਰੇਰਣਾ ਦਿੰਦੀ ਹੈ ਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਭਿਆਚਾਰ ਨੂੰ ਸਮਝਣ ਤੇ ਅਪਣਾਉਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ’ਚ ਵਿਦਿਆਰਥੀਆਂ ਨੇ ਵੱਖ-ਵੱਖ ਅੰਦਾਜ਼ਾਂ ’ਚ ਦਸਤਾਰ ਸਜਾ ਕੇ ਕਲਾ ਪ੍ਰਦਰਸ਼ਨ ਕੀਤਾ। ਜੱਜਾਂ ਵੱਲੋਂ ਐਲਾਨੇ ਗਏ ਨਤੀਜੇ ਮੁਤਾਬਕ ਜਗਨੂਰ ਸਿੰਘ ਨੇ ਪਹਿਲਾ, ਦਿਲਜਾਨਜੀਤ ਸਿੰਘ ਨੇ ਦੂਜਾ ਤੇ ਹਰਮਨਦੀਪ ਸਿੰਘ ਤੇ ਈਸ਼ਰਪਾਲ ਸਿੰਘ ਰੰਧਾਵਾ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ’ਚ ਸੁਖਦੀਪ ਕੌਰ ਪਹਿਲੇ ਸਥਾਨ ’ਤੇ ਰਹੀ। ਸਮਾਗਮ ਦੀ ਸਟੇਜ ਸੰਚਾਲਨਾ ਸਿਮਰਨਪ੍ਰੀਤ ਕੌਰ ਵੱਲੋਂ ਸੁਚੱਜੇ ਢੰਗ ਨਾਲ ਕੀਤੀ ਗਈ। ਅੰਤ ’ਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਭ ਭਾਈਵਾਲਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।