- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਦੇ ਬਿਆਨ ਦਾ ਕੀਤਾ ਸਵਾਗਤ, ਖੱਬੇ ਪੱਖੀਆਂ ਨੂੰ ਨਾਲ ਲੈ ਕੇ ਚੱਲੇ ਕਾਂਗਰਸ ਹਾਈਕਮਾਂਡ - ਰਵਿੰਦਰ ਸਿੰਘ ਟੁਰਨਾ

ਰੇਸ਼ਮ ਲਾਲ, ਪੰਜਾਬੀ ਜਾਗਰਣ, ਨੂਰਮਹਿਲ : ਕਾਂਗਰਸ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਟੁਰਨਾ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਖੱਬੇਪੱਖੀਆਂ ਨਾਲ ਸਮਝੌਤੇ ਬਾਰੇ ਦਿੱਤੇ ਬਿਆਨ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਟੁਰਨਾ ਨੇ ਕਿਹਾ ਕਿ ਪਰਗਟ ਸਿੰਘ ਦਾ ਇਹ ਬਿਆਨ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਂਡ ਨੂੰ ਅਪੀਲ ਕਰਦੇ ਹਨ ਕਿ ਉਹ ਪਰਗਟ ਸਿੰਘ ਦੇ ਇਸ ਸੁਝਾਅ ਨੂੰ ਪ੍ਰਵਾਨ ਕਰੇ। ਜੇ ਕਾਂਗਰਸ ਖੱਬੇਪੱਖੀਆਂ ਨੂੰ ਨਾਲ ਲੈ ਕੇ ਚੱਲਦੀ ਹੈ ਤਾਂ ਪਾਰਟੀ ਨੂੰ ਬਹੁਤ ਬਲ ਮਿਲੇਗਾ। ਟੁਰਨਾ ਨੇ ਕਿਹਾ ਕਿ ਖੱਬੇ ਪੱਖੀਆਂ ਦਾ ਪੰਜਾਬ ਦੇ ਪਿੰਡਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ’ਚ ਚੰਗਾ ਆਧਾਰ ਹੈ। ਕਾਂਗਰਸ ਨਾਲ ਉਨ੍ਹਾਂ ਦੇ ਮਿਲਣ ਨਾਲ ਪਾਰਟੀ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ ਤੇ ਵਰਕਰਾਂ ’ਚ ਨਵਾਂ ਜੋਸ਼ ਭਰੇਗਾ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਾਰੀਆਂ ਸੈਕੂਲਰ ਤਾਕਤਾਂ ਨੂੰ ਇਕੱਠੇ ਕਰਨਾ ਪਵੇਗਾ। ਜੇ ਹਾਈ ਕਮਾਂਡ ਹੁਣ ਫੈਸਲਾ ਲੈਂਦੀ ਹੈ ਤਾਂ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦਾ ਰਾਹ ਬਿਲਕੁਲ ਸਾਫ਼ ਹੋ ਜਾਵੇਗਾ।