ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਦੋ ਬਰੀ
ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਦੋ ਬਰੀ
Publish Date: Mon, 11 May 2026 08:51 PM (IST)
Updated Date: Mon, 11 May 2026 08:54 PM (IST)
ਕਾਨੂੰਨ ਪ੍ਰਤੀਨਿਧ, ਪੰਜਾਬੀ ਜਾਗਰਣ, ਜਲੰਧਰ : ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਿਸ਼ੇਸ਼ ਕੰਬੋਜ ਦੀ ਅਦਾਲਤ ਨੇ 16 ਸਾਲ ਦੀ ਲੜਕੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਦੋਸ਼ ਸਾਬਤ ਨਾ ਹੋਣ ’ਤੇ ਰੋਹਿਤ ਉਰਫ਼ ਦਬੰਗ ਪੁੱਤਰ ਸੋਮ ਨਾਥ ਅਤੇ ਰਵਿੰਦਰ ਕੁਮਾਰ ਉਰਫ਼ ਗਾਂਧੀ ਉਰਫ਼ ਸਮੀਰ ਪੁੱਤਰ ਅਸ਼ੋਕ ਕੁਮਾਰ ਵਾਸੀ ਬਾਠ ਕਲਾਂ, ਮਹਿਤਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ। ਇਨ੍ਹਾਂ ਦੋਵਾਂ ਖ਼ਿਲਾਫ਼ 3 ਅਪ੍ਰੈਲ 2022 ਨੂੰ ਥਾਣਾ ਮਹਿਤਪੁਰ ਵਿਖੇ ਮਿ੍ਰਤਕ ਕੋਮਲ ਦੇ ਪਿਤਾ ਬਲਵਿੰਦਰ ਸਿੰਘ ਪੁੱਤਰ ਪਾਲਾ ਰਾਮ ਵਾਸੀ ਬਾਠ ਕਲਾਂ ਦੀ ਸ਼ਿਕਾਇਤ ’ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਦੋਵਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਉਨ੍ਹਾਂ ਦੇ ਮੁਅੱਕਲਾਂ ਖ਼ਿਲਾਫ਼ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀ ਲੜਕੀ ਕੋਮਲ 12ਵੀਂ ’ਚ ਪੜ੍ਹਦੀ ਸੀ ਤੇ ਇਹ ਦੋਵੇਂ ਉਸ ਨੂੰ ਸਕੂਲ ਆਉਂਦੇ ਜਾਂਦੇ ਹੋਏ ਤੰਗ ਪਰੇਸ਼ਾਨ ਕਰਦੇ ਸੀ, ਜਿਸ ਤੋਂ ਤੰਗ ਆ ਕੇ ਕੋਮਲ ਨੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਸੀ ਪਰ ਅਦਾਲਤ ਨੇ ਸੀਨੀਅਰ ਵਕੀਲ ਦਰਸ਼ਨ ਸਿੰਘ ਦਿਆਲ ਵੱਲੋਂ ਕੀਤੀ ਗਈ ਬਹਿਸ ਸੁਣੇ ਜਾਣ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ।