ਸਿਲੰਡਰ ‘ਚੋਂ ਗੈਸ ਕੱਢਦੇ ਦੋ ਕਰਿੰਦੇ ਝੁਲਸੇ
ਸਿਲੰਡਰ ‘ਚੋਂ ਗੈਸ ਕੱਢਦਿਆਂ ਏਜੰਸੀ ਦੇ ਦੋ ਕਰਿੰਦੇ ਝੁਲਸੇ
Publish Date: Mon, 13 Apr 2026 10:07 PM (IST)
Updated Date: Mon, 13 Apr 2026 10:10 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼ੀਤਲ ਨਗਰ ਦੇ ਨਾਲ ਲੱਗਦੇ ਇਲਾਕੇ ਸ਼ਾਮ ਨਗਰ ’ਚ ਸਿਲੰਡਰਾਂ ਵਿੱਚੋਂ ਗੈਸ ਕੱਢਦੇ ਸਮੇਂ ਅੱਗ ਲੱਗਣ ਨਾਲ ਏਜੰਸੀ ਦੋ ਕਰਿੰਦੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਦੇ ਨਾਵਾਂ ਦੀ ਪੁਸ਼ਟੀ ਨਹੀਂ ਹੋ ਸਕੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਸ ਕੰਪਨੀ ’ਚ ਕੰਮ ਕਰਦੇ ਵਿਅਕਤੀਆਂ ਵੱਲੋਂ ਆਪਣੇ ਕਮਰੇ ਵਿਚ ਛੇ ਘਰੇਲੂ ਗੈਸ ਸਿਲੰਡਰ ਰੱਖੇ ਹੋਏ ਸਨ। ਸਿਲੰਡਰਾਂ ਵਿੱਚੋਂ ਗੈਸ ਕੱਢੀ ਜਾ ਰਹੀ ਸੀ, ਇਸ ਦੌਰਾਨ ਅਚਾਨਕ ਧਮਾਕਾ ਹੋ ਗਿਆ ਅਤੇ ਅਚਾਨਕ ਅੱਗ ਲੱਗਣ ਨਾਲ ਉਹ ਅੱਗ ਦੀ ਲਪੇਟ ’ਚ ਆ ਕੇ ਜਖਮੀ ਹੋ ਗਏ। ਮੌਕੇ ਤੇ ਪੁੱਜੇ ਥਾਣਾ ਇੱਕ ਦੇ ਐੱਸਆਈ ਵਰਿੰਦਰ ਸਿੰਘ ਦਾ ਕਹਿਣਾ ਹੈ ਕੀ ਸੂਚਨਾ ਮਿਲਣ ’ਤੇ ਜਦੋਂ ਮੌਕੇ ’ਤੇ ਪੁੱਜੇ ਤਾਂ ਪਤਾ ਲੱਗਾ ਗੈਸ ਦੀ ਪਾਈਪ ਫਟਣ ਨਾਲ ਇਹ ਹਾਦਸਾ ਵਾਪਰਿਆ ਹੈ। ਦੋ ਵਿਅਕਤੀ ਜ਼ਖਮੀ ਹੋ ਗਏ ਤੇ ਘਰ ਦਾ ਗੇਟ ਟੁੱਟ ਕੇ ਹੇਠਾਂ ਡਿੱਗ ਗਿਆ। ਉਨ੍ਹਾਂ ਨੇ ਛੇ ਸਿਲੰਡਰ ਕਬਜ਼ੇ ਵਿੱਚ ਲੈ ਲਏ ਗਏ ਹਨ। ਇਲਾਕੇ ਦੇ ਪ੍ਰਧਾਨ ਜਤਿੰਦਰ ਕੁਮਾਰ ਘੁੱਗੀ ਨੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਕ ਪਾਸੇ ਲੋਕਾਂ ਨੂੰ ਗੈਸ ਸਿਲੰਡਰ ਨਾ ਮਿਲਣ ਕਰਕੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਅਜਿਹੇ ਲੋਕ ਇਲਾਕੇ ਵਿੱਚ ਅਣਅਧਿਕਾਰਤ ਤੌਰ ’ਤੇ ਘਰ ਵਿੱਚ ਛੇ ਸਿਲੰਡਰ ਰੱਖ ਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਇਲਾਕੇ ’ਚ ਰਹਿਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ।