- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝਗੜੇ ਦੌਰਾਨ ਨੌਜਵਾਨ 'ਤੇ ਦਾਤ ਨਾਲ ਹਮਲਾ ਕਰਨ ਦੇ ਦੋਸ਼ 'ਚ ਦੋ ਭਰਾ ਗ੍ਰਿਫ਼ਤਾਰ

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਮੋਟਰਸਾਈਕਲ ਦੀ ਟੱਕਰ ਤੋਂ ਸ਼ੁਰੂ ਹੋਇਆ ਝਗੜਾ ਇੰਨਾ ਵਧ ਗਿਆ ਕਿ ਦੋ ਨੌਜਵਾਨਾਂ ਨੇ ਇੱਕ ਨੌਜਵਾਨ 'ਤੇ ਦਾਤ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਮਾਮਲੇ 'ਤੇ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਪਛਾਣ ਚੇਤਨ ਅਤੇ ਲਵਿਸ ਵਾਸੀ ਵਾਲਮੀਕਿ ਮੁਹੱਲਾ, ਗੜ੍ਹਾ ਦੇ ਵਜੋ ਹੋਈ ਹੈ। ਪੁਲਿਸ ਨੇ ਘਟਨਾ ਵਿੱਚ ਵਰਤਿਆ ਗਿਆ ਦਾਤ ਵੀ ਬਰਾਮਦ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਮਾਧਵੀ ਸ਼ਰਮਾ ਨੇ ਦੱਸਿਆ 24 ਸਤੰਬਰ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਈਦਗਾਹ ਮੁਹੱਲਾ, ਗੜ੍ਹਾ ਦੇ ਰਹਿਣ ਵਾਲੇ ਮਿੰਟੂ ਨੂੰ ਗੰਭੀਰ ਸੱਟਾਂ ਕਾਰਨ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਸੂਚਨਾ ਮਿਲਣ 'ਤੇ ਡਿਵੀਜ਼ਨ ਨੰਬਰ 7 ਦੀ ਪੁਲਿਸ ਟੀਮ ਹਸਪਤਾਲ ਪਹੁੰਚੀ ਅਤੇ ਜ਼ਖ਼ਮੀ ਨੋਜਵਾਨ ਦੇ ਬਿਆਨ ਦਰਜ ਕੀਤੇ।
ਜ਼ਖ਼ਮੀ ਮਿੰਟੂ ਨੇ ਪੁਲਿਸ ਨੂੰ ਦੱਸਿਆ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਉਸ ਦਾ ਕੁਝ ਨੌਜਵਾਨਾਂ ਨਾਲ ਮੋਟਰਸਾਈਕਲ ਦੀ ਟੱਕਰ ਨੂੰ ਲੈ ਕੇ ਝਗੜਾ ਹੋਇਆ ਸੀ। ਉਸ ਸਮੇਂ ਦੋਵਾਂ ਧਿਰਾਂ ਵਿਚਕਾਰ ਬਹਿਸ ਹੋਈ ਸੀ ਪਰ ਮਾਮਲਾ ਸੁਲਝ ਗਿਆ ਸੀ। ਇਸ ਤੋਂ ਬਾਅਦ ਮਿੰਟੂ ਆਪਣੇ ਦੋਸਤਾਂ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਰਸਤੇ ਵਿੱਚ ਉਨ੍ਹਾਂ ਨੌਜਵਾਨਾਂ ਨੇ ਉਸਨੂੰ ਰੋਕ ਲਿਆ ਅਤੇ ਝਗੜਾ ਦੁਬਾਰਾ ਸ਼ੁਰੂ ਕਰ ਦਿੱਤਾ। ਦੋਵਾਂ ਧਿਰਾਂ ਵਿਚਕਾਰ ਫਿਰ ਤੋਂ ਬਹਿਸਬਾਜ਼ੀ ਹੋਈ। ਇਸ ਟਕਰਾਅ ਦੌਰਾਨ ਮੁਲਜ਼ਮਾਂ ਨੇ ਮਿੰਟੂ 'ਤੇ ਦਾਤ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ ਚੇਤਨ ਅਤੇ ਲਵਿਸ ਜੋ ਦੋਵੇਂ ਸਕੇ ਭਰਾ ਹਨ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਵਿੱਚ ਵਰਤਿਆ ਗਿਆ 'ਦਾਤਰ' ਬਰਾਮਦ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।