ਰਾਕੇਸ਼ ਗਾਂਧੀ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਸੂਚਨਾ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਉਸ ਵੱਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਜਦ ਉਹ ਹੈਰੋਇਨ ਦੀ ਸਪਲਾਈ ਦੇਣ

ਲਈ ਐਕਟਿਵਾ ਤੇ ਜਾ ਰਹੇ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮਹਾਰਾਜਾ

ਰਣਜੀਤ ਸਿੰਘ ਐਵੇਨਿਊ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਕਿ ਮੁਖ਼ਬਰ ਖ਼ਾਸ ਦੀ ਸੂਚਨਾ 'ਤੇ ਉਨ੍ਹਾਂ ਰੋਹਿਤ ਵਾਸੀ ਬਲਦੇਵ ਨਗਰ ਤੇ ਅਮਨਪ੍ਰਰੀਤ ਸਿੰਘ ਵਾਸੀ ਵਿਵੇਕ ਨਗਰ ਨੂੰ ਰੋਕ ਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਦੋਵਾਂ ਦੀਆਂ ਜੇਬਾਂ 'ਚੋਂ 2-2 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਵਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਜਾਵੇਗਾ।