ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਦੋ ਕਾਬੂ
ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਦੋ ਕਾਬੂ
Publish Date: Tue, 10 Feb 2026 06:34 PM (IST)
Updated Date: Tue, 10 Feb 2026 06:35 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਉਸ ਵੇਲੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਜਦ ਉਹ ਇਸ ਦੀ ਸਪਲਾਈ ਦੇਣ ਲਈ ਮੋਟਰਸਾਈਕਲ ’ਤੇ ਜਾ ਰਹੇ ਸਨ। ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਾਂਧੀ ਨਗਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਇਕਦਮ ਰੁਕ ਗਏ ਤੇ ਪਿੱਛੇ ਦੀ ਮੁੜਦੇ ਹੋਏ ਉਨ੍ਹਾਂ ਦਾ ਮੋਟਰਸਾਈਕਲ ਸਲਿੱਪ ਕਰ ਗਿਆ, ਜਿਸ ਨਾਲ ਦੋਵੇਂ ਹੇਠਾਂ ਡਿੱਗ ਗਏ। ਉਨ੍ਹਾਂ ਨੂੰ ਕਾਬੂ ਕਰਕੇ ਜਦ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਨਾਂ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਲਕਸ਼ੇ ਵਾਸੀ ਰਿਸ਼ੀ ਨਗਰ ਤੇ ਮਲਕੀਤ ਸਿੰਘ ਵਾਸੀ ਲੰਮਾ ਪਿੰਡ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਦੋਵਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੀ ਜੇਬ ’ਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।