ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਦੋ ਕਾਬੂ
ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਦੋ ਕਾਬੂ
Publish Date: Wed, 25 Feb 2026 06:35 PM (IST)
Updated Date: Wed, 25 Feb 2026 06:37 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਉਸ ਵੇਲੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ, ਜਦ ਉਹ ਇਸ ਦੀ ਸਪਲਾਈ ਦੇਣ ਲਈ ਜਾ ਰਹੇ ਸਨ। ਥਾਣਾ ਮੁਖੀ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਸੂਰਿਆ ਇਨਕਲੇਵ ਲਾਗੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕੀ ਦੋ ਨਸ਼ਾ ਤਸਕਰ ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ ਇਸ ਵੇਲੇ ਹੈਰੋਇਨ ਦੀ ਸਪਲਾਈ ਦੇਣ ਲਈ ਸੂਰਿਆ ਇਨਕਲੇਵ ਦੇ ਨੇੜੇ ਘੁੰਮ ਰਹੇ ਹਨ। ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸੀ ਹੋਈ ਥਾਂ ’ਤੇ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕੀਤੀ। ਜਦ ਦੋਵਾਂ ਨੌਜਵਾਨਾਂ ਨੇ ਪੁਲਿਸ ਪਾਰਟੀ ਦੇਖੀ ਤਾਂ ਇਕ ਦਮ ਭੱਜ ਪਏ। ਪੁਲਿਸ ਪਾਰਟੀ ਨੇ ਪਿੱਛਾ ਕੀਤਾ ਤੇ ਉਨ੍ਹਾਂ ਨੂੰ ਕੁਝ ਦੂਰੀ ਤੋਂ ਹੀ ਕਾਬੂ ਕਰ ਲਿਆ। ਜਦੋਂ ਸਬ ਇੰਸਪੈਕਟਰ ਨੇ ਉਨ੍ਹਾਂ ਦਾ ਨਾਂ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਦੀਪਕ ਵਾਸੀ ਏਕਤਾ ਨਗਰ ਤੇ ਵਿਕਰਾਂਤ ਵਾਸੀ ਕਾਜੀ ਮੰਡੀ ਦੱਸਿਆ। ਜਦ ਤਲਾਸ਼ੀ ਲਈ ਤਾਂ ਜੇਬ ’ਚੋਂ 8.19 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।