ਨਸ਼ੀਲੇ ਪਦਾਰਥ ਸਮੇਤ ਦੋ ਫੜੇ
ਨਸ਼ੀਲੇ ਪਦਾਰਥ ਸਮੇਤ ਦੋ ਕਾਬੂ
Publish Date: Sat, 15 Nov 2025 08:25 PM (IST)
Updated Date: Sat, 15 Nov 2025 08:26 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਹੈਰੋਇਨ ਵਰਗਾ ਪਦਾਰਥ ਬਰਾਮਦ ਕੀਤਾ ਹੈ। ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਰਿਆ ਇਨਕਲੇਵ ਗੇਟ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਜਦੋਂ ਪੁਲਿਸ ਨਾਕਾ ਦੇਖਿਆ ਤਾਂ ਉਹ ਪਿਛਾਂਹ ਮੁੜਨ ਲੱਗਾ। ਇਸ ਦੌਰਾਨ ਮੋਟਰਸਾਈਕਲ ਸਲਿੱਪ ਕਰ ਗਿਆ ਤੇ ਦੋਵੇਂ ਡਿੱਗ ਪਏ। ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਜੇਬ ’ਚੋਂ 70 ਗ੍ਰਾਮ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਦੋਵੇਂ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਮਾਲੋਵਾਲ ਅੰਮ੍ਰਿਤਸਰ ਹਾਲ ਵਾਸੀ ਜੈਮਲ ਨਗਰ ਜਲੰਧਰ ਤੇ ਮੁਹੰਮਦ ਖਾਲਿਦ ਵਾਸੀ ਨੀਵੀ ਆਬਾਦੀ ਆਬਾਦਪੁਰਾ ਦੇ ਰੂਪ ’ਚ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਦੋਵਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।