ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ
ਐੱਨਡੀਪੀਐੱਸ ਐਕਟ ਤਹਿਤ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਗ੍ਰਿਫ਼ਤਾਰ
Publish Date: Wed, 29 Apr 2026 09:33 PM (IST)
Updated Date: Wed, 29 Apr 2026 09:34 PM (IST)
ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਨਕੋਦਰ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਵਿਅਕਤੀਆਂ ਨੂੰ ਐੱਨਡੀਪੀਐੱਸ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ। ਪੁਲਿਸ ਅਨੁਸਾਰ ਸਦਰ ਥਾਣਾ ਨਕੋਦਰ ਦੇ ਏਐੱਸਆਈ ਪਰਮਜੀਤ ਸਿੰਘ ਸ਼ੰਕਰ, ਇੰਚਾਰਜ ਪੁਲਿਸ ਚੌਕੀ ਸ਼ੰਕਰ, ਨੇ ਗੁਰਪ੍ਰੀਤ ਉਰਫ਼ ਬਾਬਾ ਉਰਫ਼ ਸੰਨੀ ਵਾਸੀ ਪਿੰਡ ਸ਼ੰਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਸਿਟੀ ਥਾਣਾ ਨਕੋਦਰ ਦੇ ਜਾਂਚ ਅਧਿਕਾਰੀ ਰੂਪ ਸਿੰਘ ਨੇ ਰਾਕੇਸ਼ ਉਰਫ ਰਿੱਕੀ ਵਾਸੀ ਮੁਹੱਲਾ ਬਾਗੀਆਡਪੁਰਾ, ਨਕੋਦਰ ਨੂੰ 42 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।