ਮੋਬਾਈਲ ਤੇ ਮੋਟਰਸਾਈਕਲ ਸਮੇਤ ਦੋ ਕਾਬੂ
ਮੋਬਾਇਲ ਤੇ ਮੋਟਰਸਾਈਕਲ ਸਮੇਤ ਦੋ ਕਾਬੂ
Publish Date: Tue, 31 Mar 2026 08:43 PM (IST)
Updated Date: Wed, 01 Apr 2026 04:19 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਛੇ ਦੀ ਸਬ ਚੌਕੀ ਬੱਸ ਸਟੈਂਡ ਦੀ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਲੁੱਟ-ਖੋਹ ਦੀਆਂ ਵਾਰਦਾਤਾਂ ’ਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਲੁੱਟਿਆ ਹੋਇਆ ਮੋਬਾਈਲ ਤੇ ਜਾਅਲੀ ਨੰਬਰ ਪਲੇਟ ਵਾਲਾ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਵੰਸ਼ ਸੋਧੀ ਵਾਸੀ ਮੁਸਲਮਾਨ ਕਾਲੋਨੀ ਕਾਜ਼ੀ ਮੰਡੀ ਜਲੰਧਰ ਨੂੰ ਲੁੱਟੇ ਹੋਏ ਮੋਬਾਈਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇਕ ਹੋਰ ਕਾਰਵਾਈ ਦੋਰਾਨ ਪੁਲਿਸ ਪਾਰਟੀ ਨੇ ਜਾਅਲੀ ਨੰਬਰ ਪਲੇਟ ਲੱਗੇ ਮੋਟਰਸਾਈਕਲ ਸਮੇਤ ਇਬਰਾਹੀਮ ਵਾਸੀ ਬੂਟਾ ਪਿੰਡ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਚੌਕੀ ਇੰਚਾਰਜ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ’ਚ ਸ਼ਾਮਲ ਸਨ, ਜਿਨ੍ਹਾਂ ਤੋ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।