ਚੋਰੀਸ਼ੁਦਾ ਦੋਪਈਆ ਵਾਹਨਾਂ ਤੇ ਮੋਬਾਈਲਾਂ ਸਣੇ ਦੋ ਕਾਬੂ ਏਸੀਪੀ ਠਾਕੁਰ ਨੇ ਦੱਸਿਆ ਕਿ ਫੜੇ ਗਏ ਮੁਲਜਮਾਂ ਖਿਲਾਫ ਇਸ ਤੋਂ ਪਹਿਲਾਂ ਵੀ ਥਾਣਾ ਇਕ ’ਚ ਮਾਮਲੇ ਦਰਜ ਹਨ। ਦੋਵਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਚੋਰੀ ਦੇ ਹੋਰ ਵੀ ਵਾਹਨ ਬਰਾਮਦ ਹੋਣਗੇ।
Publish Date: Sun, 09 Aug 2026 09:23 PM (IST)
Updated Date: Mon, 10 Aug 2026 10:53 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ ਜਲੰਧਰ : ਥਾਣਾ ਬਾਰਾਦਰੀ ਦੀ ਪੁਲਿਸ ਨੇ ਮੁਖਬਰ ਦੀ ਇਤਲਾਹ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਉਸ ਵੇਲੇ ਦੋ ਨੌਜਵਾਨਾਂ ਨੂੰ ਚੋਰੀ ਦੀ ਸਕੂਟਰੀ ਸਮੇਤ ਕਾਬੂ ਕਰ ਲਿਆ ਜਦੋਂ ਉਹ ਇਸ ਨੂੰ ਵੇਚਣ ਦੀ ਤਾਕ ’ਚ ਘੁੰਮ ਰਹੇ ਸਨ। ਬਾਅਦ ’ਚ ਉਨਾਂ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਚੋਰੀ ਦਾ ਇਕ ਮੋਟਰਸਾਈਕਲ ਤੇ ਦੋ ਮੋਬਾਈਲ ਵੀ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਏਸੀਪੀ ਸੈਂਟਰਲ ਰਾਜੇਸ਼ ਠਾਕੁਰ ਨੇ ਦੱਸਿਆ ਕਿ ਥਾਣਾ ਬਾਰਾਦਰੀ ਦੇ ਮੁਖੀ ਇੰਸਪੈਕਟਰ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਏਐੱਸਆਈ ਦਿਲਬਾਗ ਸਿੰਘ ਨੇ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਹਨਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਵੇਕ ਕੁਮਾਰ ਤੇ ਦੀਪਕ ਕੁਮਾਰ ਜੋ ਕਿ ਸ਼ੀਤਲ ਨਗਰ ਦੇ ਰਹਿਣ ਵਾਲੇ ਹਨ, ਦੋਪਈਆ ਵਾਹਨ ਚੋਰੀ ਕਰਨ ਦੇ ਆਦੀ ਹਨ ਤੇ ਇਸ ਵੇਲੇ ਜਲੰਧਰ ਕੈਂਟ ਰੋਡ ’ਤੇ ਚੋਰੀ ਦੀ ਸਕੂਟਰੀ ’ਤੇ ਘੁੰਮ ਰਹੇ ਹਨ। ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐੱਸਆਈ ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਲੰਧਰ ਕੈਂਟ ਰੋਡ ’ਤੇ ਨਾਕਾਬੰਦੀ ਕਰ ਕੇ ਦੋਵਾਂ ਨੂੰ ਕਾਬੂ ਕਰ ਲਿਆ। ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਉਨਾਂ ਨੂੰ ਅਦਾਲਤ ’ਚੋਂ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛਗਿਛ ਕੀਤੀ ਗਈ। ਪੁੱਛਗਿਛ ਦੌਰਾਨ ਉਨਾਂ ਨੇ ਕਿਸੇ ਉਜਾੜ ਥਾਂ ’ਤੇ ਲੁਕੋ ਕੇ ਰੱਖਿਆ ਇਕ ਚੋਰੀ ਦਾ ਮੋਟਰਸਾਈਕਲ ਤੇ ਦੋ ਚੋਰੀ ਦੇ ਮੋਬਾਈਲ ਵੀ ਪੁਲਿਸ ਨੂੰ ਬਰਾਮਦ ਕਰਵਾਏ। ਏਸੀਪੀ ਠਾਕੁਰ ਨੇ ਦੱਸਿਆ ਕਿ ਫੜੇ ਗਏ ਮੁਲਜਮਾਂ ਖਿਲਾਫ ਇਸ ਤੋਂ ਪਹਿਲਾਂ ਵੀ ਥਾਣਾ ਇਕ ’ਚ ਮਾਮਲੇ ਦਰਜ ਹਨ। ਦੋਵਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਚੋਰੀ ਦੇ ਹੋਰ ਵੀ ਵਾਹਨ ਬਰਾਮਦ ਹੋਣਗੇ।