ਹੈਰੋਇਨ ਸਮੇਤ ਦੋ ਸਕੇ ਭਰਾ ਕਾਬੂ
6 ਗ੍ਰਾਮ ਹੈਰੋਇਨ ਸਮੇਤ ਦੋ ਸਕੇ ਭਰਾ ਕਾਬੂ
Publish Date: Thu, 19 Feb 2026 09:48 PM (IST)
Updated Date: Thu, 19 Feb 2026 09:51 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਦੋ ਭਰਾਵਾਂ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਰਾਜੇਸ਼ ਤੇ ਮੁਕੇਸ਼ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਸੰਤੋਸ਼ੀ ਨਗਰ ਤੇ ਆਸ-ਪਾਸ ਦੇ ਇਲਾਕੇ ’ਚ ਗਸ਼ਤ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਇਕ ਮੁਖਬਰ ਤੋਂ ਸੂਚਨਾ ਮਿਲੀ ਕਿ ਦੋ ਭਰਾ ਹੈਰੋਇਨ ਸਪਲਾਈ ਕਰਨ ਲਈ ਇਕ ਗਾਹਕ ਦੀ ਉਡੀਕ ਕਰ ਰਹੇ ਹਨ। ਪੁਲਿਸ ਛਾਪੇਮਾਰੀ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਿਆ ਗਿਆ ਹੈ।