- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ 70 ਤੋਂ ਦੋ ਏਸੀ ਸਲੀਪਰ ਬੱਸਾਂ ਰਵਾਨਾ

-ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਹਰਿਦੁਆਰ ਤੇ ਰਿਸ਼ੀਕੇਸ਼ ਦੇ ਦਰਸ਼ਨ ਕਰੇਗੀ ਸੰਗਤ : ਕੋਹਲੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਦੀ ਅਗਵਾਈ ਹੇਠ ਵਾਰਡ ਨੰਬਰ 70 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਏਸੀ ਸਲੀਪਰ ਬੱਸਾਂ ਰਵਾਨਾ ਕੀਤਆਂ ਗਈਆਂ। ਇਸ ਸਬੰਧੀ ਨਿਤਿਨ ਕੋਹਲੀ ਨੇ ਦੱਸਿਆ ਕਿ ਬੁੱਧਵਾਰ ਕੌਂਸਲਰ ਜਤਿੰਦਰ ਗੁਲਾਟੀ ਦੇ ਵਾਰਡ ਨੰਬਰ 70 ਤੋਂ ਦੋ ਏਸੀ ਬੱਸਾਂ ਤੀਰਥ ਯਾਤਰਾ ਲਈ ਰਵਾਨਾ ਕੀਤੀਆਂ ਗਈਆਂ, ਜਿਨ੍ਹਾਂ ’ਚੋਂ ਇਕ ਏਸੀ ਸਲੀਪਰ ਬੱਸ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਰਾਹੀਂ ਸੰਗਤਾਂ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਹਰਿਦੁਆਰ ਤੇ ਰਿਸ਼ੀਕੇਸ਼ ਦੇ ਦਰਸ਼ਨ ਕਰਨਗੀਆਂ। ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਏਸੀ ਬੱਸਾਂ, ਏਸੀ ਕਮਰਿਆਂ ’ਚ ਰਹਿਣ ਦਾ ਪ੍ਰਬੰਧ ਤੇ ਖਾਣ-ਪੀਣ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਖਾਸ ਤੌਰ ’ਤੇ ਸੰਗਤਾਂ ਲਈ ਲੰਗਰ ਦਾ ਵੀ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਸ ਲੋਕ-ਹਿਤੈਸ਼ੀ ਯੋਜਨਾ ਲਈ ਉਹ ਦਿਲੋਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸੰਗਤਾਂ ਦੀਆਂ ਇੱਛਾਵਾਂ ਤੇ ਅਰਦਾਸਾਂ ਸਨ ਕਿ ਉਹ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਹਰਿਦੁਆਰ ਤੇ ਰਿਸ਼ੀਕੇਸ਼ ਵਰਗੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਦੇ ਹਰ ਵਾਰਡ ਤੋਂ ਸੰਗਤਾਂ ਨੂੰ ਤੀਰਥ ਯਾਤਰਾ ਨਾਲ ਜੋੜਨ ਦਾ ਉਪਰਾਲਾ ਲਗਾਤਾਰ ਜਾਰੀ ਰਹੇਗਾ।