ਗੁਰਾਇਆ ਨੈਸ਼ਨਲ ਹਾਈਵੇ ’ਤੇ ਦੋ ਕਾਰਾਂ ਦੀ ਟੱਕਰ, ਵੱਡੇ ਹਾਦਸੇ ਤੋਂ ਬਚਾਅ
ਗੁਰਾਇਆ ਨੈਸ਼ਨਲ ਹਾਈਵੇ ’ਤੇ ਦੋ ਕਾਰਾਂ ਦੀ ਟੱਕਰ, ਵੱਡੇ ਹਾਦਸੇ ਤੋਂ ਬਚਾਅ
Publish Date: Sun, 26 Apr 2026 09:59 PM (IST)
Updated Date: Sun, 26 Apr 2026 10:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਐੱਚਪੀ ਪੈਟਰੋਲ ਪੰਪ ਦੇ ਨੇੜੇ ਦੋ ਕਾਰਾਂ ਵਿਚਕਾਰ ਭਿਆਨਕ ਸੜਕ ਹਾਦਸਾ ਵਾਪਰ ਗਿਆ। ਖੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੀ ਹੋ ਗਏ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੇ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੀਆ ਸੈਲਟੋਸ ਨੰਬਰ ਪੀਬੀ07ਬੀਕੇ 5757, ਜਿਸ ਨੂੰ ਮਨੀਸ਼ ਕੁਮਾਰ ਵਾਸੀ ਜਲੰਧਰ ਚਲਾ ਰਿਹਾ ਸੀ, ਗੁਰਾਇਆ ਵੱਲ ਆ ਰਹੀ ਸੀ। ਇਸੇ ਦੌਰਾਨ ਫੋਰਡ ਈਕੋਸਪੋਰਟ ਨੰਬਰ ਪੀਬੀ19ਕੇ 3485, ਜਿਸ ਨੂੰ ਰਣਜੀਤ ਸਿੰਘ ਚਲਾ ਰਿਹਾ ਸੀ, ਵੀ ਜਲੰਧਰ ਸਾਈਡ ਤੋਂ ਆ ਰਹੀ ਸੀ। ਐੱਚਪੀ ਪੈਟਰੋਲ ਪੰਪ ਦੇ ਨੇੜੇ ਫੋਰਡ ਈਕੋਸਪੋਰਟ ਅਚਾਨਕ ਡਿਵਾਈਡਰ ਨਾਲ ਟਕਰਾ ਗਈ ਤੇ ਬੇਕਾਬੂ ਹੋ ਕੇ ਨਾਲ ਲੱਗਦੀ ਕੀਆ ਸੈਲਟੋਸ ਦੇ ਉੱਪਰ ਜਾ ਚੜ੍ਹੀ। ਟੱਕਰ ਕਾਫੀ ਜ਼ੋਰਦਾਰ ਸੀ, ਜਿਸ ਕਾਰਨ ਦੋਵੇਂ ਗੱਡੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ। ਹਾਦਸੇ ਤੋਂ ਬਾਅਦ ਐੱਸਐੱਸਐੱਫ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਨੁਕਸਾਨੀ ਵਾਹਨਾਂ ਨੂੰ ਸੜਕ ਤੋਂ ਸਾਈਡ ਕਰਵਾਇਆ ਤੇ ਟ੍ਰੈਫਿਕ ਨੂੰ ਨਿਰਵਿਘਨ ਚਾਲੂ ਕਰਵਾਇਆ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।