ਅਵਤਾਰ ਰਾਣਾ, ਮੱਲ੍ਹੀਆ ਕਲਾਂ : ਥਾਣਾ ਸਦਰ ਨਕੋਦਰ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਦੇਸੀ ਪਿਸਤੌਲ ਤੇ ਕਾਰਤੂਸ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਨਕੋਦਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਐੱਸਐੱਚਓ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਐੱਸਆਈ ਸੋਮਨਾਥ ਤੇ ਏਐੱਸਆਈ ਤੀਰਥ ਰਾਮ ਨੇ ਪੁਲਿਸ ਨਾਲ ਨਕੋਦਰ ਕਪੂਰਥਲਾ ਮੁੱਖ ਮਾਰਗ 'ਤੇ ਗਸ਼ਤ ਦੌਰਾਨ ਅੱਡਾ ਜਹਾਂਗੀਰ ਦੇ ਨਜ਼ਦੀਕ ਪੈਟਰੋਲ ਪੰਪ ਦੇ ਕੋਲ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਆਉਂਦੇ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ 32 ਬੋਰ ਤੇ ਇਕ ਕਾਰਤੂਸ ਬਰਾਮਦ ਹੋਇਆ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੀ ਪਛਾਣ ਰਮਨਵੀਰ ਸਿੰਘ ਉਰਫ ਰਮਨ ਵਾਸੀ ਮੱਲ੍ਹੀਆਂ ਖੁਰਦ ਤੇ ਸੁਖਪ੍ਰਰੀਤ ਸਿੰਘ ਉਰਫ ਸੁੱਖਾ ਵਾਸੀ ਮੀਰਪੁਰ ਮਾੜੀ ਵਜੋ ਹੋਈ ਹੈ। ਉਕਤ ਨੌਜਵਾਨਾਂ ਵਿਰੁੱਧ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।