ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ, ਹੈਰੋਇਨ ਬਰਾਮਦ
ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ, ਹੈਰੋਇਨ ਬਰਾਮਦ
Publish Date: Wed, 04 Feb 2026 07:42 PM (IST)
Updated Date: Thu, 05 Feb 2026 04:09 AM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਅੱਠ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਏਐੱਸਆਈ ਵਿਜੇ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਸੋਢਲ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਨਸ਼ਾ ਤਸਕਰ ਹੈਰੋਇਨ ਦੀ ਸਪਲਾਈ ਦੇਣ ਲਈ ਸੋਢਲ ਇਲਾਕੇ ’ਚ ਕਿਸੇ ਗਾਹਕ ਦੀ ਉਡੀਕ ’ਚ ਖੜ੍ਹਾ ਹੈ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੱਸੀ ਥਾਂ ’ਤੇ ਛਾਪਾਮਾਰੀ ਕਰ ਕੇ ਹਿਮਾਂਸ਼ੂ ਵਾਸੀ ਥਾਪੜਾ ਬਗੀਚੀ ਜਲੰਧਰ ਨੂੰ ਕਾਬੂ ਕਰ ਉਸ ਦੀ ਜੇਬ ’ਚੋਂ 174 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਏਐੱਸਆਈ ਕੁਲਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਫੋਕਲ ਪੁਆਇੰਟ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੈਦਲ ਆ ਰਹੇ ਨੌਜਵਾਨ ਮਨਵੀਰ ਸਿੰਘ, ਵਾਸੀ ਬਾਬਾ ਦੀਪ ਸਿੰਘ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਤਲਾਸ਼ੀ ਲਈ ਤਾਂ ਉਸਦੀ ਜੇਬ ’ਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਵੀ ਗਿਰਫਤਾਰ ਕਰ ਲਿਆ ਗਿਆ। ਇੰਸਪੈਕਟਰ ਸਾਹਿਲ ਚੌਧਰੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ੱਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।