ਦੋ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ
ਦੋ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ
Publish Date: Sat, 17 Jan 2026 06:30 PM (IST)
Updated Date: Sat, 17 Jan 2026 06:34 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਘੁੰਮ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਪਾਲ ਸਿੰਘ ਨੇ ਦੱਸਿਆ ਕਿ ਏਐੱਸਆਈ ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਚੋਂਹਕਾ ’ਚ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੇ ਜਦ ਪੁਲਿਸ ਨਾਕਾ ਦੇਖਿਆ ਤਾਂ ਯਕਦਮ ਰੁਕ ਗਏ ਤੇ ਪਿਛਾਂਹ ਮੁੜਦੇ ਡਿੱਗ ਪਏ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦਾ ਨਾਂ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਅਰਮਾਨ ਸਿੱਧੂ ਵਾਸੀ ਗੁਰੂ ਨਾਨਕ ਈਸਟ ਤੇ ਸ਼ੁਭਮ ਵਾਸੀ ਰਾਜੀਵ ਗਾਂਧੀ ਫਲੈਟ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਤਾਂ ਉਹ ਟਾਲ ਮਟੋਲ ਕਰਨ ਲੱਗੇ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੀ ਜੇਬ ’ਚੋਂ ਨੌਂ ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।