ਦੋ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ
ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਹੈਰੋਇਨ ਸਮੇਤ ਕਾਬੂ
Publish Date: Thu, 22 Jan 2026 08:45 PM (IST)
Updated Date: Thu, 22 Jan 2026 08:48 PM (IST)
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਜੈ ਇੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਬਾਬਾ ਬੁੱਢਾ ਜੀ ਪੁਲ ਲਾਗੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੈਦਲ ਆ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਨਾਂ ਪੁੱਛਿਆ ਗਿਆ ਤਾਂ ਬੌਬੀ ਵਾਸੀ ਮਿੱਠੂ ਬਸਤੀ ਦੱਸਿਆ। ਜਦੋਂ ਤਲਾਸ਼ੀ ਲਈ ਤਾਂ 30 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਦੂਜੀ ਪੁਲਿਸ ਪਾਰਟੀ ਏਐੱਸਆਈ ਪਰਮਜੀਤ ਸਿੰਘ ਦੇ ਨਾਲ ਲੈਦਰ ਕੰਪਲੈਕਸ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੁਰਜੀਤ ਸਿੰਘ ਉਰਫ ਬੰਟੀ ਵਾਸੀ ਬਸਤੀ ਗੁੱਜਾਂ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਚਾਰ ਗ੍ਰਾਮ ਹਰੋਇਨ ਬਰਾਮਦ ਹੋਈ। ਇਸ ’ਤੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।