- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਖ-ਵੱਖ ਮਾਮਲਿਆਂ ’ਚ ਦੋ ਭਗੋੜੇ ਪੀਓ ਸਟਾਫ ਨੇ ਕੀਤੇ ਕਾਬੂ

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੀਓ ਸਟਾਫ਼ ਦੇ ਇੰਚਾਰਜ ਸੁਸ਼ੀਲ ਕੁਮਾਰ ਦੀ ਟੀਮ ਨੇ ਦੋ ਅਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੂੰ ਸਾਲ 2022 ਦੇ ਜੂਏਬਾਜ਼ੀ ਦੇ ਇਕ ਮਾਮਲੇ ’ਚ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਐੱਫਆਈਆਰ ਨੰਬਰ 141, ਮਿਤੀ 21/08/2022 ਥਾਣਾ ਡਿਵੀਜ਼ਨ ਨੰਬਰ 6, ਜਲੰਧਰ ਵਿਖੇ ਜੂਏਬਾਜ਼ੀ ਐਕਟ ਦੀ ਧਾਰਾ 13-ੲ/3/67 ਤਹਿਤ ਦਰਜ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਥਾਣਾ ਨੰਬਰ ਛੇ ਦੀ ਪੁਲਿਸ ਨੇ ਪੰਕਜ ਕੁਮਾਰ ਵਾਸੀ ਕਲਗੀਧਰ ਐਵੇਨਿਊ ਤੇ ਪੰਨਾ ਲਾਲ ਵਾਸੀ ਅਰਬਨ ਅਸਟੇਟ ਖ਼ਿਲਾਫ਼ ਗੈਂਬਲਿੰਗ ਐਕਟ ਅਧੀਨ ਮਾਮਲਾ ਦਰਜ ਕੀਤਾ ਸੀ। ਜ਼ਮਾਨਤ ਤੋਂ ਬਾਅਦ ਇਹ ਦੋਵੇਂ ਅਦਾਲਤ ’ਚ ਪੇਸ਼ ਨਹੀਂ ਹੋਏ ਤਾਂ ਅਦਾਲਤ ਵੱਲੋਂ ਇਨਾਂ ਨੂੰ 25/5/2026 ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ। ਵੀਰਵਾਰ ਪੀਓ ਸਟਾਫ ਦੇ ਇੰਚਾਰਜ ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਭਗੌੜਿਆਂ ਨੂੰ ਸਬੰਧਤ ਥਾਣੇ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜੋ ਉਨਾਂ ਨੂੰ ਅਦਾਲਤ ’ਚ ਪੇਸ਼ ਕਰੇਗੀ।