ਦੋਪਹੀਆ ਵਾਹਨ ਚੋਰੀ ਦੀਆਂ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ’ਚ ਦਹਿਸ਼ਤ
ਦੋ ਪਈਆ ਵਾਹਨ ਚੋਰੀ ਦੀਆਂ ਘਟਨਾਵਾਂ ਕਾਰਨ ਸ਼ਹਿਰ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ
Publish Date: Sat, 17 Jan 2026 06:29 PM (IST)
Updated Date: Sat, 17 Jan 2026 06:31 PM (IST)
-ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਦੋਪਹੀਆ ਵਾਹਨ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸ਼ਹਿਰ ਦੇ ਕਿਸੇ ਨਾ ਕਿਸੇ ਇਲਾਕੇ ’ਚ ਰੋਜ਼ਾਨਾ ਹੀ ਦੋਪਹੀਆ ਵਾਹਨ ਚੋਰੀ ਹੋ ਰਹੇ ਹਨ ਪਰ ਇਨ੍ਹਾਂ ’ਤੇ ਪੁਲਿਸ ਵੱਲੋਂ ਕੋਈ ਵੀ ਠੱਲ੍ਹ ਨਹੀਂ ਪਾਈ ਜਾ ਸਕੀ। ਸ਼ਹਿਰ ਵਾਸੀ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਵੱਲ ਇਨ੍ਹਾਂ ਵਾਹਨ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਉਨ੍ਹਾਂ ਵੱਲ ਨਜ਼ਰਾਂ ਟਿਕਾਈ ਬੈਠੇ ਹਨ ਪਰ ਇਸ ’ਚ ਪੁਲਿਸ ਕਾਮਯਾਬ ਨਹੀਂ ਹੋ ਰਹੀ, ਜਿਸ ਕਾਰਨ ਲੋਕਾਂ ’ਚ ਦਿਨੋ-ਦਿਨ ਪੁਲਿਸ ਦੇ ਪ੍ਰਤੀ ਗੁੱਸਾ ਵਧਦਾ ਜਾ ਰਿਹਾ ਹੈ। ਬੀਤੇ ਦਿਨੀਂ ਵੀ ਥਾਣਾ ਬਾਰਾਦਰੀ ਤੇ ਥਾਣਾ ਚਾਰ ਦੇ ਇਲਾਕਿਆਂ ’ਚ ਮੋਟਰਸਾਈਕਲ ਚੋਰੀ ਦੀਆਂ ਦੋ ਘਟਨਾਵਾਂ ਵਾਪਰ ਗਈਆਂ।
ਜਾਣਕਾਰੀ ਅਨੁਸਾਰ ਧਰਮਿੰਦਰ ਸ਼ਾਹ ਵਾਸੀ ਪਤਾਰਾ ਆਪਣੇ ਮੋਟਰਸਾਈਕਲ ਨੰਬਰ ਪੀਬੀ-08348 ’ਤੇ ਕਚਹਿਰੀ ’ਚ ਕਿਸੇ ਕੰਮ ਲਈ ਆਇਆ ਸੀ ਉਸ ਨੇ ਆਪਣਾ ਮੋਟਰਸਾਈਕਲ ਉਥੇ ਖੜ੍ਹਾ ਕੀਤਾ ਤੇ ਆਪ ਅੰਦਰ ਚਲਾ ਗਿਆ, ਜਦ ਕੁਝ ਮਿੰਟਾਂ ਬਾਅਦ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ ਜਿਸ ਨੂੰ ਲੱਭਣ ਦੀ ਕੋਸ਼ਿਸ਼ ਦੇ ਬਾਵਜੂਦ ਉਹ ਇਸ ’ਚ ਕਾਮਯਾਬ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਐੱਸਆਈ ਬਲਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ’ਚ ਜੁੱਟ ਗਏ। ਇਸੇ ਤਰ੍ਹਾਂ ਦੀਪਕ ਵਾਸੀ ਅਵਤਾਰ ਨਗਰ ਆਪਣੇ ਮੋਟਰਸਾਈਕਲ ਨੰਬਰ ਪੀਬੀ-08-ਸੀਡਬਲਯੂ-4624 ’ਤੇ ਸ਼ਹੀਦ ਊਧਮ ਸਿੰਘ ਨਗਰ ਕਿਸੇ ਕੰਮ ਲਈ ਗਿਆ ਸੀ। ਉਹ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕਰਕੇ ਅੰਦਰ ਚਲਾ ਗਿਆ। ਜਦ ਕੁਝ ਸਮੇਂ ਬਾਅਦ ਉਹ ਵਾਪਸ ਆਇਆ ਤਾਂ ਉਸ ਦਾ ਮੋਟਰਸਾਈਕਲ ਵੀ ਗਾਇਬ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ ਚਾਰ ਦੇ ਏਐੱਸਆਈ ਹੀਰਾ ਲਾਲ ਮੌਕੇ ’ਤੇ ਪਹੁੰਚੇ ਤੇ ਦੀਪਕ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀ ਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣ ’ਚ ਜੁੱਟ ਗਏ।