v dir="auto" style="font-family: 'Times New Roman'; font-size: 14.16px;"> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਨੇ ਬੀਤੇ ਕੱਲ੍ਹ ਰਾਹਤ ਤੋਂ ਬਾਅਦ ਅੱਜ ਫਿਰ ਦੋ ਮਰੀਜ਼ਾਂ ਦੀ ਜਾਨ ਲੈ ਲਈ ਅਤੇ 27 ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾਇਆ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 27 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ। ਕੋਰੋਨਾ ਨਾਲ ਅੱਜ ਦੋ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 20427 ਤਕ ਪੁੱਜ ਗਈ ਹੈ ਅਤੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 664 ਹੋ ਗਈ। ਓਧਰ ਅੱਜ ਸਰਕਾਰੀ ਤੇ ਗੈਰ-ਸਰਕਾਰੀ ਹਸਪਤਾਲਾਂ ਵਿਚੋਂ 22 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ।

Posted By: Ramanjit Kaur