ਵਿਨੋਦ ਕੁਮਾਰ, ਅੱਪਰਾ : ਅੱਪਰਾ ਦੇ ਵਸਨੀਕ ਏਐੱਸਆਈ ਜੋ ਕਿ ਬਿਲਗਾ ਥਾਣੇ ਡਿਊਟੀ 'ਤੇ ਤਾਇਨਾਤ ਹਨ, ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਨਜ਼ਦੀਕੀ ਪਿੰਡ ਚੱਕ ਸਾਹਬੂ 'ਚ ਵੀ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਹੈਲਥ ਸੁਪਰਵਾਈਜ਼ਰ ਗੁਰਨੇਕ ਲਾਲ ਨੇ ਦੱਸਿਆ ਕਿ ਅੱਪਰਾ ਦੇ ਏਐੱਸਆਈ ਤੇ ਚੱਕ ਸਾਹਬੂ ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਦੋਵਾਂ ਨੂੰ ਘਰ 'ਚ ਆਈਸੋਲੇਟ ਕਰ ਦਿੱਤਾ ਗਿਆ ਹੈ। ਇਸ ਮੌਕੇ ਡਾ. ਗੌਰਵ ਕਪੂਰ ਐੱਸਐੱਮਓ ਅੱਪਰਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਟੈਸਟ ਕਰਵਾਉਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕਰੋਨਾ ਵਾਇਰਸ 'ਤੇ ਕਾਬੂ ਪਾਇਆ ਜਾ ਸਕੇ।