ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ: ਪੁਲਿਸ ਚੌਂਕੀ ਪਚਰੰਗਾ ਹੇਠ ਪੈਂਦੇ ਪਿੰਡ ਕਾਲੋਨੀ ਨੇੜੇ ਇਕ ਢਾਬੇ ਸਾਹਮਣੇ ਸੜਕ ਕਿਨਾਰੇ ਇਕ ਖੜ੍ਹੇ ਇਕ ਟਿਪਰ ਨਾਲ ਮੋਟਰਸਾਈਕਲ ਟਕਰਾਉਣ ਦੋ ਵਿਅਕਤੀਆਂ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਸੋਨੂੰ ਫਗਵਾੜਾ ਅਤੇ ਗੋਪਾਲ ਪੁੱਤਰ ਬੋੜੀ ਰਾਮ ਵਾਸੀ ਰਾਮਾ ਮੰਡੀ ਜਲੰਧਰ ਮੋਟਰਸਾਈਕਲ ਨੰਬਰ ਪੀਬੀ 08 ਸੀਜ਼ੈੱਡ 8169 ਤੇ ਸਵਾਰ ਹੋ ਕੇ ਮੁਕੇਰੀਆਂ ਤੋਂ ਵਾਪਸ ਜਲੰਧਰ ਵੱਲ ਜਾ ਰਹੇ ਸਨ ।

ਜਦੋਂ ਇਹ ਮੋਟਰਸਾਈਕਲ ਜੀਟੀ ਰੋਡ ਤੇ ਪਿੰਡ ਕਾਲੋਨੀ ਨੇੜੇ ਪੁੱਜਾ ਤਾਂ ਪਿੱਛੋਂ ਵੱਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਇਸ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਕਾਰਨ ਇਹ ਮੋਟਰਸਾਈਕਲ ਢਾਬੇ ਸਾਹਮਣੇ ਸੜਕ ਕਿਨਾਰੇ ਖੜ੍ਹੇ ਇਕ ਟਿਪਰ ਦੇ ਪਿੱਛੇ ਜਾ ਵੱਜਾ । ਇਸ ਟੱਕਰ ਕਾਰਨ ਮੋਟਰਸਾਈਕਲ ਚਾਲਕ ਸੋਨੂੰ ਦੀ ਮੌਕੇ 'ਤੇ ਹੀ ਮੌਤ ਹੋ ਗਈ । ਹਾਈਵੇਅ ਪੈਟਰੋਲਿੰਗ ਗੱਡੀ ਮੁਲਾਜ਼ਮਾਂ ਵੱਲੋਂ ਗੰਭੀਰ ਹਾਲਤ ਵਿਚ ਦੂਸਰੇ ਜ਼ਖਮੀ ਮੋਟਰਸਾਈਕਲ ਸਵਾਰ ਗੋਪਾਲ ਨੂੰ ਕਾਲਾ ਬੱਕਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਦੀ ਗੰਭੀਰ ਹਾਲਤ ਹੋਣ ਕਾਰਨ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ।

ਗੋਪਾਲ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ । ਪੁਲਿਸ ਚੌਕੀ ਪਚਰੰਗਾ ਦੇ ਇੰਚਾਰਜ ਸੁਖਜੀਤ ਸਿੰਘ ਬੈਂਸ ਵੱਲੋਂ ਲਾਸ਼ਾਂ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Posted By: Jagjit Singh