ਹੈਰੋਇਨ ਦੀ ਸਪਲਾਈ ਦੇਣ ਆਏ ਦੋ ਕਾਬੂ
ਹੈਰੋਇਨ ਦੀ ਸਪਲਾਈ ਦੇਣ ਆਏ ਦੋ ਤਸਕਰ ਕਾਬੂ
Publish Date: Thu, 29 Jan 2026 09:06 PM (IST)
Updated Date: Thu, 29 Jan 2026 09:10 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਪੰਜ ਦੀ ਪੁਲਿਸ ਨੇ ਉਸ ਵੇਲੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਇਲਾਕੇ ’ਚ ਆਏ ਸਨ। ਜਾਣਕਾਰੀ ਅਨੁਸਾਰ ਏਐੱਸਆਈ ਮੰਗਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ 120 ਫੁਟੀ ਰੋਡ ’ਤੇ ਦੋ ਨਸ਼ਾ ਤਸਕਰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਹਨ। ਏਐੱਸਆਈ ਮੰਗਤ ਸਿੰਘ ਨੇ ਦੱਸੀ ਹੋਈ ਥਾਂ ’ਤੇ ਛਾਪਾਮਾਰੀ ਕਰਕੇ ਮਨਪ੍ਰੀਤ ਸਿੰਘ ਵਾਸੀ ਨਾਗਰਾ ਤੇ ਗਗਨ ਵਾਸੀ ਬਾਬਾ ਬੰਦਾ ਸਿੰਘ ਬਹਾਦਰ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਜੇਬ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫੜੇ ਗਏ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।