ਹੈਰੋਇਨ ਸਮੇਤ ਦੋ ਤਸਕਰ ਕਾਬੂ
ਹੈਰੋਇਨ ਦੀ ਸਪਲਾਈ ਦੇਣ ਆਏ ਦੋ ਤਸਕਰ ਕਾਬੂ
Publish Date: Mon, 16 Feb 2026 06:08 PM (IST)
Updated Date: Mon, 16 Feb 2026 06:12 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸਪੈਸ਼ਲ ਸੈੱਲ ਦੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੇ ਏਐੱਸਆਈ ਗੁਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸੋਢਲ ਵੱਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨਸ਼ਾ ਤਸਕਰ ਹੈਰੋਇਨ ਦੀ ਸਪਲਾਈ ਦੇਣ ਲਈ ਮੱਛੀ ਮਾਰਕੀਟ ਲਾਗੇ ਖੜ੍ਹੇ ਗਾਹਕ ਦੀ ਉਡੀਕ ਕਰ ਰਹੇ ਹਨ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੱਸੀ ਹੋਈ ਥਾਂ ’ਤੇ ਜਦ ਛਾਪਾਮਾਰੀ ਕੀਤੀ ਤਾਂ ਉੱਥੇ ਖੜ੍ਹੇ ਦੋ ਨੌਜਵਾਨ ਪੁਲਿਸ ਪਾਰਟੀ ਦੇਖ ਕੇ ਇਕਦਮ ਮੌਕੇ ਤੋਂ ਖਿਸਕਣ ਲੱਗੇ। ਸ਼ੱਕ ਦੇ ਆਧਾਰ ’ਤੇ ਏਐੱਸਆਈ ਗੁਰਵਿੰਦਰ ਸਿੰਘ ਨੇ ਦੋਵਾਂ ਨੂੰ ਰੋਕ ਕੇ ਜਦ ਉਨ੍ਹਾਂ ਦਾ ਨਾਂ ਪੁੱਛਿਆ ਤਾਂ ਉਨ੍ਹਾਂ ਆਪਣਾ ਨਾਮ ਵਿਨੋਦ ਕੁਮਾਰ ਵਾਸੀ ਅਮਨ ਨਗਰ ਤੇ ਪੰਕਜ ਕੁਮਾਰ ਉਰਫ ਗਿੰਨੀ ਵਾਸੀ ਗਲੋਬ ਕਾਲੋਨੀ ਦੱਸਿਆ। ਜਦ ਪੁਲਿਸ ਪਾਰਟੀ ਨੇ ਉਨ੍ਹਾਂ ਕੋਲੋਂ ਖਿਸਕਣ ਦਾ ਕਾਰਨ ਪੁੱਛਿਆ ਤਾਂ ਉਹ ਇਕ-ਦੂਜੇ ਦਾ ਮੂੰਹ ਵੇਖਣ ਲੱਗ ਪਏ। ਪੁਲਿਸ ਪਾਰਟੀ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੀ ਜੇਬ ’ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ’ਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ਖਿਲਾਫ ਥਾਣਾ ਅੱਠ ’ਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।