20 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ
20 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ
Publish Date: Tue, 03 Feb 2026 09:22 PM (IST)
Updated Date: Wed, 04 Feb 2026 04:14 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਕ੍ਰਾਈਮ ਬ੍ਰਾਂਚ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਹੋਟਲ ਗ੍ਰੈਂਡ ਡਬਲਯੂ ਨੇੜੇ ਨਾਕਾਬੰਦੀ ਦੌਰਾਨ ਦੋ ਤਸਕਰਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਥਾਣਾ 1 ’ਚ ਕੇਸ ਦਰਜ ਕੀਤਾ ਗਿਆ ਹੈ। ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਮੰਗਤ ਸਿੰਘ ਪੁਲਿਸ ਪਾਰਟੀ ਸਮੇਤ ਜਲੰਧਰ-ਅੰਮ੍ਰਿਤਸਰ ਹਾਈਵੇਅ ਤੇ ਮੌਜੂਦ ਸੀ ਜਦੋਂ ਉਸਨੇ ਸ਼ੱਕ ਦੇ ਆਧਾਰ ਤੇ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੂੰ ਦੇਖ ਕੇ ਉਹ ਘਬਰਾ ਗਏ ਤੇ ਆਪਣਾ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਉਹ ਜ਼ਮੀਨ ਤੇ ਡਿੱਗ ਗਏ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੇ ਦਿਲਬਰ ਵਜੋਂ ਹੋਈ ਹੈ, ਦੋਵੇਂ ਵਾਸੀ ਪਿੰਡ ਹਮੀਰੀ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਹਨ। ਪੁਲਿਸ ਨੇ ਮੁਲਜ਼ਮਾਂ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਵਿਰੁੱਧ ਥਾਣਾ 1 ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਲਈ ਉਨ੍ਹਾਂ ਨੂੰ ਰਿਮਾਂਡ ਤੇ ਲਿਆ ਜਾ ਰਿਹਾ ਹੈ।